Share on Facebook

Main News Page

ਰਾਸ਼ਟਰੀਯ ਸਿੱਖ ਸੰਗਤ ਨੇ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ (ਖਾਲਸਾ ?) ਨੂੰ ਮਾਲਵਾ ਖੇਤਰ ਦੀ ਜ਼ਿਮੇਵਾਰੀ ਸੌਂਪੀ

ਦਿੱਲੀ( 4 ਜੁਲਾਈ, 2015): ਪੰਜਾਬ ਵਿੱਚ ਭਾਜਪਾ ਦੇ ਪੈਰ ਪੱਕੇ ਕਰਨ ਲਈ ਅਤੇ 2017 ਵਿੱਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਚੰਗੀ ਮੱਲ ਮਾਰਨ ਲਈ ਇਸ ਦੀਆਂ ਸਹਿਯੋਗੀ ਜੱਥੇਬੰਦੀਆਂ ਨੇ ਪੂਰੀ ਸਰਗਰਮੀ ਨਾਲ ਕੰਮ ਸ਼ੁਰੂ ਕੀਤਾ ਹੋਇਆ ਹੈ।

ਰਾਸ਼ਟਰੀਯ ਸਿੱਖ ਸੰਗਤ ਜੋ ਕਿ ਆਰ. ਐੱਸ. ਐੱਸ ਦਾ ਇੱਕ ਵਿੰਗ ਹੈ, ਨੇ ਸਿੱਖ ਸਫਾਂ ਵਿੱਚ ਸੰਨ ਲਾਉਣ ਦੀ ਨੀਤੀ ਅਪਨਾਈ ਹੋਈ ਹੈ ਅਤੇ ਇਸੇ ਕੜੀ ਤਹਿਤ ਹੀ ਰਾਜਦੇਵ ਸਿੰਘ (ਖਾਲਸਾ) ਨੂੰ ਅੱਜ ਰਾਸ਼ਟਰੀ ਸਿੱਖ ਸੰਗਤ ਦਾ ਮੈਂਬਰ ਬਣਾ ਕੇ ਮਾਲਵਾ ਖੇਤਰ ਦੀ ਜਿਮੇਵਾਰੀ ਉਸਨੂੰ ਸੌਂਪ ਦਿੱਤੀ ਹੈ।

ਦਿੱਲੀ ਸਥਿਤ ਦਫ਼ਤਰ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਸ. ਗੁਰਚਰਨ ਸਿੰਘ ਗਿੱਲ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ, ਸਰਪ੍ਰਸਤ ਚਿਰੰਜੀਵ ਸਿੰਘ ਤੇ ਪੰਜਾਬ ਦੇ ਪ੍ਰਧਾਨ ਗੁਰਬਚਨ ਸਿੰਘ ਮੋਖਾ ਨੇ ਉਨ੍ਹਾਂ ਨੂੰ ਸ਼ਾਲ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਸੰਗਠਨ ਦੇ ਰਾਸ਼ਟਰੀ ਸਕੱਤਰ ਸ੍ਰੀ ਅਵਿਨਾਸ਼ ਜਾਇਸਵਾਲ ਤੇ ਸ੍ਰੀ ਦੀਪਕ ਵੀ ਮੌਜੂਦ ਸਨ। ਰਾਜਦੇਵ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ ।

ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਖ਼ਾਸ ਕਰਕੇ ਸਿੱਖਾਂ ਵਿੱਚ ਆਪਣਾ ਆਧਾਰ ਬਣਾਉਣ ਲਈ ਆਪਣੀਆਂ ਸਾਰੀਆਂ ਸ਼ਾਖਾਵਾਂ ਨੂੰ ਪੂਰੀ ਤਰਾਂ ਸਰਗਰਮ ਕੀਤਾ ਹੋਇਆ ਹੈ।ਆਰ. ਐੱਸ. ਐੱਸ ਦੀ ਸਾਖਾ ਰਾਸ਼ਟਰੀਯ ਸਿੱਖ ਸੰਗਤ ਇਸ ਪਾਸੇ ਵਿਸ਼ੇਸ਼ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਸਿੱਖ ਚਿਹਰੇ ਮੋਹਰੇ ਵਾਲੇ ਆਗੂਆਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top