Share on Facebook

Main News Page

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਅਮਰੀਕੀ ਅਦਾਲਤ ਸੰਮਨ ਭੇਜੇ

ਨਿਊਯਾਰਕ, ਅਮਰੀਕਾ ( 11ਜੁਲਾਈ, 2015): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਖ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਖਿਲਾਫ ਦਾਇਰ ਇੱਕ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਸੰਮਨ ਭੇਜੇ ਗਏ ਹਨ।

ਅਮਰੀਕਾ ਵਿੱਚ ਸਿੱਖ ਅਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀ ਜੱਥੇਬੰਦੀ ਸਿੱਖਸ ਫਾਰ ਜਸਟਿਸ ਵੱਲੋਂ ਸਿੱਖ ਸਿਆਸਤ ਨੂੰ ਭੇਜੇ ਲਿਖਤੀ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਹੈ ਕਿ 10 ਜੁਲਾਈ ਨੂੰ ਮਨਜੀਤ ਸਿੰਘ ਜੀ.ਕੇ. ਖਿਲਾਫ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀ ਵਕਾਰੀ ਸੰਸਥਾ ‘ਤੇ ਕਬਜ਼ਾ ਕਰਨ ਲਈ ਲੋਕਾਂ ਦੀ ਮਾਰ-ਕੁੱਟ ਕਰਵਾੁੳਣ ਖਿਲਾਫ ਸ਼ਿਕਾਇਤ ਦਰਜ਼ ਕਰਵਾਈ ਗਈ ਹੈ। ਪੀੜਤਾਂ ਵੱਲੋਂ “ਤਸ਼ੱਦਦ ਦੇ ਸ਼ਿਕਾਰ ਪੀੜਤਾਂ ਦੀ ਰੱਖਿਆ ਲਈ ਕਾਨੂੰਨ” ਤਹਿਤ ਇਹ ਸ਼ਿਕਾਇਤ ਦਰਜ਼ ਕਰਵਾਈ ਹੈ।

ਮਨਜੀਤ ਸਿੰਘ ਜੀ.ਕੇ ਦੇ ਸਾਬਕਾ ਹਮਾਇਤੀ ਅਤੇ ਬਾਦਲ ਦਲ ਸਰਗਰਮ ਕਾਰਕੂਨ ਸ਼ਿਕਾਇਤ ਕਰਤਾ ਹਰਜੀਤ ਸਿੰਘ ਨੇ ਦੋਸ਼ ਲਾਇਆ ਕਿ ਜੀਕੇ ਵੱਲੋਂ ਗੁਰਦੁਆਰਾ ਕਮੇਟੀ ਦੀਆਂ 2013 ਚੋਣਾਂ ਦੌਰਾਨ ਉਸ ਦੇ ਹੱਕ ਵਿੱਚ ਚੋਣ ਪ੍ਰਚਾਰ ਨਾ ਕਰਨ ਕਰਕੇ ਪੁਲਿਸ ਤੋਂ ਉਸਦੀ ਮਾਰ-ਕੁੱਟ ਕਰਵਾਉਣ ਅਤੇ ਜਾਨੋ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।

1984 ਦੀ ਸਿੱਖ ਨਸਲਕੁਸ਼ੀ ਦੌਰਾਨ ਵਿਧਵਾ ਹੋਈ ਜਾਨਕੀ ਕੌਰ ਨੇ ਦੱਸਿਆ ਕਿ ਜਦੋਂ ਉਹ ਦਿੱਲੀ ਗੁਰਦੁਆਰਾ ਕਮੇਟੀ ਦੇ ਮੁੱਖ ਦਫਤਰ ਰਕਾਬ ਗੰਜ਼ ਮੁਆਵਜ਼ੇ ਲੈਣ ਗਈ ਤਾਂ ਉਸਨੂੰ ਜੀਕੇ ਦੇ ਸਾਹਮਣੇ ਤੰਗ ਪ੍ਰੇਸ਼ਾਨ ਕੀਤਾ ਗਿਆ। ਭਾਂਵੇ ਬਾਅਦ ਵਿੱਚ ਉਸਨੂੰ ਮੁਆਵਜ਼ਾ ਦੇ ਦਿੱਤਾ ਗਿਆ, ਪਰ ਜੀਕੇ ਵੱਲੋਂ ਉਸਨੂੰ ਧਮਕਾਇਆ ਗਿਆ ਇਸ ਖਿਲਾਫ ਮੀਡੀਆ ਵਿੱਚ ਮੂੰਹ ਨਾ ਖੋਲੇ।

ਸੰਘੀ ਜੱਜ ਜੇਮਸ ਸੀ. ਫਰਾਂਸਿਸ ਨੂੰ ਜੀਕੇ ਖਿਲਾਫ ਲੱਗੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ, ਜਬਰੀ ਬੰਧਕ ਬਣਾਉਣ ਅਤੇ ਤਸ਼ੱਦਦ ਦੇ ਦੋਸ਼ਾਂ ਦੀ ਸੁਣਵਾਈ ਲਾਇਆ ਗਿਆ ਹੈ।

ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ” ਮਨਜੀਤ ਸਿੰਘ ਜੀ.ਕੇ. ਦਾ ਮਾਮਲਾ ਦੱਸਦਾ ਹੈ ਕਿ ਕਿਸ ਤਰਾਂ ਰਾਜਸੀ ਵਿਅਕਤੀ ਵਿਕਾਰੀ ਸੰਸਥਾਵਾਂ ‘ਤੇ ਕਬਜ਼ਾ ਕਰਨ ਲਈ, ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਚੋਣਾਂ ਜਿੱਤਦੇ ਹਨ।ਜੀਕੇ ਨੂੰ ਬੀਜੇਪੀ ਦੇ ਸਹਿਯੋਗੀ ਬਾਦਲ ਦਲ ਦੀ ਸਰਪ੍ਰਸਤੀ ਹਾਸਲ ਹੋਣ ਕਰਕੇ ਪੀੜਤਾਂ ਨੂੰ ਇਨਸਾਫ ਲਈ ਅਮਰੀਕਾ ਦੀ ਸੰਘੀ ਅਦਾਲਤ ਵਿੱਚ ਪਹੁੰਚ ਕਰਨੀ ਪਈ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਇਸ ਸਮੇਂ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਹਿਣ ‘ਤੇ ਅਮਰੀਕਾ ਵਿੱਚ ਬਾਦਲ ਦਲ ਦੇ ਪ੍ਰਚਾਰ ‘ਤੇ ਗਏ ਹੋਏ ਹਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top