Share on Facebook

Main News Page

ਵਡਭਾਗ ਸਿੰਘ ਦਾ ਜਨਮ ਦਿਹਾੜਾ ਮਨਾਉਣ ਦਾ ਮਾਮਲਾ ਪੰਥਕ ਤਾਲਮੇਲ ਸੰਗਠਨ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਘੇਰਿਆ

* ਕੌਮ ਦੀ ਸੋਚ ਦਾ ਪ੍ਰਗਟਾਵਾ ਕਰਨ ਵਾਲੀ ਪ੍ਰਣਾਲੀ ਦਾ ਪ੍ਰਬੰਧ ਸਵਾਰਥੀ ਤੇ ਸ਼ਰਾਰਤੀ ਹੱਥਾਂ ਵਿੱਚ ਜਾ ਚੁੱਕਿਆ ਹੈ

ਸ੍ਰੀ ਆਨੰਦਪੁਰ ਸਾਹਿਬ (7 ਸਤੰਬਰ 2015) ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਮਨਾਉਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਸੁਖਦੇਵ ਸਿੰਘ ਭੌਰ ਅਤੇ ਹੁਣ ਪੰਥਕ ਤਾਲਮੇਲ ਸੰਗਠਨ ਨੇ ਵਡਭਾਗ ਸਿੰਘ ਸੰਪਰਦਾ ਸਬੰਧੀ ਛਿੜੇ ਵਿਵਾਦ ਬਾਰੇ ਸਖ਼ਤ ਪ੍ਰਤੀਕਰਮ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਦੀ ਕਰੜੀ ਘਾਲਣਾ ਨਾਲ 1936 ਵਿੱਚ ਸਿੱਖ ਰਹਿਤ ਮਰਿਆਦਾ ਦਾ ਦਸਤਾਵੇਜ਼ ਤਿਆਰ ਕੀਤਾ ਗਿਆ ਸੀ। ਇਸ ਵਿੱਚ ਪੰਥ-ਦੋਖੀ ਧੀਰਮੱਲੀਏ ਤੇ ਰਾਮਰਾਈਏ ਆਦਿਕ ਨਾਲ ਨਾ-ਮਿਲਵਰਤਣ ਰੱਖਣ ਦੇ ਆਦੇਸ਼ ਹਨ। ਜੇਕਰ ਵਡਭਾਗ ਸਿੰਘ ਨੇ ਅੰਮ੍ਰਿਤ ਛਕ ਲਿਆ ਹੋਇਆ ਸੀ ਤਾਂ ਫਿਰ ਇਹ ਆਦੇਸ਼ ਕੌਮੀ ਦਸਤਾਵੇਜ਼ ਵਿੱਚ ਕਿਵੇਂ ਦਿੱਤੇ ਹੋਏ ਹਨ। ਸੰਗਠਨ ਦੇ ਮੁਖੀ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਸੱਚ ਇਹ ਹੈ ਕਿ ਦਸਤਾਵੇਜ਼ ਦਰੁਸਤ ਹੈ। ਕੌਮ ਦੀ ਸੋਚ ਦਾ ਪ੍ਰਗਟਾਵਾ ਕਰਨ ਵਾਲੀ ਪ੍ਰਣਾਲੀ ਦਾ ਪ੍ਰਬੰਧ ਸਵਾਰਥੀ ਤੇ ਸ਼ਰਾਰਤੀ ਹੱਥਾਂ ਵਿੱਚ ਜਾ ਚੁੱਕਿਆ ਹੈ।

ਵਰਤਮਾਨ ਸਥਿਤੀ ਲਈ ਸਿੱਖ ਕੌਮ ਦੀਆਂ ਸਿਰਮੌਰ ਸੰਸਥਾਵਾਂ ਤੇ ਸ਼ਖ਼ਸੀਅਤਾਂ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਆਪਣਾ ਫਰਜ਼ ਨਿਭਾਉਣ ਵਿੱਚ ਕੁਤਾਹੀ ਕੀਤੀ ਹੈ ਅਤੇ ਜਥੇਦਾਰਾਂ ਦੀਆਂ ਲਗਾਮਾਂ ਖੁੱਲ੍ਹੀਆਂ ਛੱਡੀਆਂ ਹੋਈਆਂ ਹਨ। ਜਥੇਦਾਰ ਨੂੰ ਕੋਈ ਹੱਕ ਨਹੀਂ ਕਿ ਉਹ ਵਿਸ਼ਵ ਭਰ ਵਿੱਚ ਵਸਦੀ ਕੌਮ ਦੀਆਂ ਭਾਵਨਾਵਾਂ ਸੁਣਨ ਤੋਂ ਬਿਨਾਂ ਕਿਸੇ ਵੀ ਮੁੱਦੇ ਉੱਪਰ ਕੋਈ ਪ੍ਰਗਟਾਵਾ ਕਰਨ। ਇਸੇ ਦਾ ਨਤੀਜਾ ਹੈ ਕਿ ਅੱਜ ਜਥੇਦਾਰਾਂ ਦੀ ਪਦਵੀ ਨੂੰ ਮਾਨਤਾ ਦੇਣ ਤੋਂ ਕੌਮ ਇਨਕਾਰੀ ਹੋ ਰਹੀ ਹੈ। ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ (ਸਾਬਕਾ ਜਥੇਦਾਰ ਤਖ਼ਤ ਦਮਦਮਾ ਸਾਹਿਬ) ਨੇ ਕਿਹਾ ਕਿ ਅੱਜ ਸੂਝਵਾਨ ਸਿੱਖ ਸੰਸਥਾਵਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖ਼ਤਾਂ ਦੇ ਜਥੇਦਾਰਾਂ ਤੋਂ ਕੋਈ ਉਮੀਦ ਨਹੀਂ ਹੈ। ਕੌਮ ਦੇ ਸਿੱਖੀ ਸਿਧਾਤਾਂ ਅਤੇ ਨਿਆਰੇਪਨ ਨੂੰ ਜੀਵਤ ਰੱਖਣ ਲਈ ਕੇਵਲ ਕੌਮ ਦੀਆਂ ਨੁਮਾਇੰਦਾ ਸੰਸਥਾਵਾਂ, ਸੰਪਰਦਾਵਾਂ ਅਤੇ ਸੰਗਤ ਤੋਂ ਹੀ ਉਮੀਦ ਹੈ। ਇਸ ਲਈ ਸਾਂਝੇ ਮਾਣ-ਮੱਤੇ ਨਕਸ਼ੇ ਕਦਮਾਂ ਉਪਰ ਕੇਂਦਰਿਤ ਹੋਣਾ ਅੱਜ ਦੀ ਲੋੜ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top