Share on Facebook

Main News Page

ਅਕਾਲ ਤਖ਼ਤ ਦੇ ਫ਼ੈਸਲੇ 'ਤੇ ਕਿੰਤੂ-ਪ੍ਰੰਤੂ ਨਹੀਂ ਹੋਣਾ ਚਾਹੀਦਾ
-: ਪ੍ਰਕਾਸ਼ ਬਾਦਲ

ਖਡੂਰ ਸਾਹਿਬ, 2 ਅਕਤੂਬਰ (ਅਮਰਪਾਲ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਿੱਖ ਕੌਮ ਦੇ ਭਲੇ ਲਈ ਹੀ ਦੂਰਅੰਦੇਸ਼ੀ ਨਾਲ ਫ਼ੈਸਲੇ ਕੀਤੇ ਜਾਂਦੇ ਹਨ । ਅਸੀਂ ਖ਼ਾਸ ਕਰ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ 'ਤੇ ਕੋਈ ਕਿੰਤੂ-ਪ੍ਰੰਤੂ ਨਹੀਂ ਕਰ ਸਕਦਾ । ਇਹ ਸ਼ਬਦ ਖਡੂਰ ਸਾਹਿਬ ਦੀ ਅਕਾਲੀ ਕਾਨਫਰੰਸ ਵਿਚ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੇ । ਉਹ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦਿੱਤੇ ਜਾਣ ਦੇ ਘਟਨਾਕ੍ਰਮ ਸਬੰਧੀ ਗੱਲਬਾਤ ਕਰ ਰਹੇ ਸਨ । ਮਾਲਵੇ ਵਿਚ ਕਪਾਹ ਪੱਟੀ ਵਿਚ ਹੋਏ ਨਰਮੇ ਦੇ ਨੁਕਸਾਨ ਸਬੰਧੀ ਉਨ੍ਹਾਂ ਕਿਹਾ ਕਿ ਜਾਂਚ ਚੱਲ ਰਹੀ ਹੈ ।

ਦਾਣਾ ਮੰਡੀ ਖਡੂਰਸਾਹਿਬ ਵਿਖੇ ਜੋੜ ਮੇਲੇ 'ਤੇ ਹੋਈ ਅਕਾਲੀ ਦਲ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਪੰਜਾਬ ਵਿਚ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਦਾ ਵਰਨਣ ਕਰਦਿਆਂ ਪੰਜਾਬ ਵਿਚ ਬਿਜਲੀ ਦੀ ਕੋਈ ਘਾਟ ਨਹੀਂ ਤੇ ਬਿਜਲੀ ਉਤਪਾਦਨ ਲੋੜ ਤੋਂ ਵੱਧ ਹੈ । ਉਨ੍ਹਾਂ ਬਾਸਮਤੀ ਦੀ 1509 ਕਿਸਮ ਨੂੰ ਘੱਟੋ-ਘੱਟ ਕੀਮਤ ਨਾਲ ਜੋੜਨ 'ਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਕਿਸਾਨਾਂ ਨੂੰ ਹੋਰ ਰਾਹਤ ਦੇਣ ਸਬੰਧੀ ਗੱਲ ਕਰਨਗੇ । ਉਨ੍ਹਾਂ ਰੈਲੀ ਦੇ ਲਾਮਿਸਾਲ ਇਕੱਠ ਲਈ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਥਾਪੜਾ ਦਿੰਦਿਆਂ ਆਖਿਆ ਕਿ ਅਕਾਲੀ ਦਲ ਦਾ ਗਠਨ ਹੀ ਸਿੱਖਾਂ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰੱਖਿਆ ਲਈ ਕੀਤਾ ਗਿਆ ਸੀ । ਸੰਸਦ ਮੈਂਬਰ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੇ ਅਕਾਲੀ ਦਲ ਨੂੰ ਪੰਜਾਬੀਆਂ ਦੀ ਮਾਂ ਪਾਰਟੀ ਕਰਾਰ ਦਿੱਤਾ ।

ਉਨ੍ਹਾਂ ਕਿਹਾ ਕਿ ਸੱਤਾ ਦੇ ਸੁਪਨੇ ਲੈ ਰਹੀਆਂ ਪਾਰਟੀਆਂ ਅੱਜ ਇਥੇ ਕਾਨਫਰੰਸ ਕਰਨ ਜੋਗੀਆਂ ਵੀ ਨਹੀਂ ਰਹੀਆਂ । ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ  ਨੂੰ ਰਗੜੇ ਲਾਉਂਦਿਆਂ ਕਿਹਾ ਕਿ ਪੰਜਾਬ ਵਿਚ ਕੀਤੇ ਵਿਕਾਸ ਕੰਮਾਂ ਤੇ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਦੀ ਬਦੌਲਤ ਅਕਾਲੀ ਦਲ ਹੀ ਦੁਬਾਰਾ ਸੱਤਾ ਵਿਚ ਆਵੇਗਾ । ਰਵਿੰਦਰ ਸਿੰਘ ਬ੍ਰਹਮਪੁਰਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੇ ਮੁੱਖ ਮੰਤਰੀ ਅੱਗੇ ਹਲਕੇ ਦੇ ਲੋਕਾਂ ਦੀਆਂ ਮੰਗਾਂ ਰੱਖੀਆਂ ਤੇ ਚੋਹਲਾ ਸਾਹਿਬ, ਸੁਲਤਾਨਪੁਰ ਲੋਧੀ ਨੂੰ ਜੋੜਨ ਵਾਲਾ ਪੁਲ ਜਲਦੀ ਬਣਾਉਣ ਤੇ ਬਿਆਸ ਦਰਿਆ ਕਿਨਾਰੇ ਧੁੱਸੀ ਬੰਨ੍ਹ ਬਣਾਉਣ ਦੀ ਮੰਗ ਰੱਖੀ । ਵਿਧਾਇਕ ਮਨਜੀਤ ਸਿੰਘ ਮੰਨਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਸੀ ਗਿਲ੍ਹੇ-ਸ਼ਿਕਵੇ ਭੁਲਾ ਕੇ ਪਾਰਟੀ ਦਾ ਸਾਥ ਦੇਣ ਤੇ ਲੋਕ ਹਿਤੈਸ਼ੀ ਸਰਕਾਰ ਦਾ ਆਨੰਦ ਮਾਨਣ ।

ਕਾਨਫਰੰਸ ਨੂੰ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ, ਵੀਰ ਸਿੰਘ ਲੋਪੋਕੇ ਜ਼ਿਲ੍ਹਾ ਪ੍ਰਧਾਨ, ਅਲਵਿੰਦਰਪਾਲ ਸਿੰਘ ਪੱਖੋਕੇ ਜ਼ਿਲ੍ਹਾ ਪ੍ਰਧਾਨ, ਰਮਨਦੀਪ ਸਿੰਘ ਭਰੋਵਾਲ ਕੌਮੀ ਮੀਤ ਪ੍ਰਧਾਨ, ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਸ਼ੋ੍ਰਮਣੀ ਕਮੇਟੀ, ਦਲਬੀਰ ਸਿੰਘ ਜਹਾਂਗੀਰ ਕੌਮੀ ਜਨਰਲ ਸਕੱਤਰ, ਸਾਬਕਾ ਚੇਅ. ਰਣਜੀਤ ਸਿੰਘ ਮੀਆਂਵਿੰਡ, ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ, ਯੂਥ ਸਰਕਲ ਪ੍ਰਧਾਨ ਹਰਜੀਤ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਗੁਲਵਿੰਦਰ ਸਿੰਘ ਰਾਏ, ਜਥੇ. ਹਰਦੇਵ ਸਿੰਘ ਨਾਗੋਕੇ, ਸੁਰਿੰਦਰ ਸਿੰਘ ਟੋਨੀ, ਬਲਵਿੰਦਰ ਸਿੰਘ ਵੇਈਾਪੂਈਾ ਮੈਂਬਰ ਸ਼ੋ੍ਰਮਣੀ ਕਮੇਟੀ, ਪ੍ਰਭਜੋਤ ਸਿੰਘ ਨਾਗੋਕੇ ਸਕੱਤਰ ਯੂਥ ਦਲ, ਯਾਦਵਿੰਦਰ ਸਿੰਘ ਮਾਣੋੋਚਾਹਲ ਆਦਿ ਨੇ ਵੀ ਸੰਬੋਧਨ ਕੀਤਾ ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top