Share on Facebook

Main News Page

ਸਿੱਖ ਜਥੇਬੰਦੀਆ ਵੱਲੋਂ ਮੁਆਫ਼ੀ ਫ਼ੈਸਲੇ 'ਚ ਸ਼ਾਮਿਲ ਮੁੱਖ ਗ੍ਰੰਥੀਆਂ ਦੇ ਬਾਈਕਾਟ ਦੀ ਅਪੀਲ

ਅੰਮਿ੍ਤਸਰ, 6 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)- ਦਲ ਖਾਲਸਾ ਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਡੇਰਾ ਮੁੱਖੀ ਨੂੰ ਮੁਆਫ਼ੀ ਦੇ ਫ਼ੈਸਲੇ 'ਚ ਸ਼ਾਮਿਲ ਮੁੱਖ ਗ੍ਰੰਥੀਆਂ 'ਤੇ ਦਬਾਅ ਬਨਾਉਣ ਦੇ ਮੰਤਵ ਨਾਲ ਉਨ੍ਹਾਂ ਵਿਰੁੱਧ ਪੋਸਟਰ ਮੁਹਿੰਮ ਦਾ ਆਗਾਜ਼ ਕੀਤਾ ਹੈ। ਉਕਤ ਜਥੇਬੰਦੀਆਂ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਬਾਹਰ ਤੇ ਜਨਤਕ ਥਾਵਾਂ 'ਤੇ ਪੋਸਟਰ ਲਗਾ ਕੇ ਮੁਆਫੀ ਵਿਵਾਦ ਦੇ ਚਲਦਿਆਂ ਸਿੱਖਾਂ ਨੂੰ ਮੁੱਖ ਗ੍ਰੰਥੀਆਂ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ।

ਪਾਰਟੀ ਨਾਲ ਜੁੜੇ ਨੌਜਵਾਨਾਂ ਵੱਲੋਂ ਬੀਤੀ ਰਾਤ ਲਗਾਏ ਗਏ ਇਨ੍ਹਾਂ ਪੋਸਟਰਾਂ 'ਚ ਮੁੱਖ ਗ੍ਰੰਥੀਆਂ 'ਤੇ ਮਨਮਤੀ ਫ਼ੈਸਲੇ ਕਰਨ ਤੇ ਤਖ਼ਤ ਸਾਹਿਬਾਨ ਦੀ ਮਾਣ ਮਰਯਾਦਾ ਤੇ ਰਵਾਇਤਾਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲਗਾਏ ਹਨ ਙ ਜਥੇਬੰਦੀ ਦੇ ਬੁਲਾਰੇ ਭਾਈ ਕੰਵਰਪਾਲ ਸਿੰਘ ਨੇ ਸਿੱਧਾ ਦੋਸ਼ ਲਾਇਆ ਕਿ ਅਕਾਲੀ ਰਾਜਨੀਤੀ ਦੇ ਹੱਥਠੋਕਾ ਬਣਕੇ ਮੁੱਖ ਗ੍ਰੰਥੀਆਂ ਨੇ ਪੰਥ ਦੇ ਭਰੋਸੇ ਦਾ ਘਾਣ ਕੀਤਾ ਹੈ। ਉਨ੍ਹਾਂ ਮੁੱਖ ਗ੍ਰੰਥੀਆਂ ਨੂੰ ਪੰਥ ਦਾ ਵਿਸ਼ਵਾਸ ਗਵਾਅ ਦੇਣ ਕਾਰਨ ਜਥੇਦਾਰ ਦੇ ਅਹੁੱਦੇ ਛੱਡ ਦੇਣ ਲਈ ਕਿਹਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top