Share on Facebook

Main News Page

ਮੱਕੜ੍ਹ ਤੇ ਸੁਖਬੀਰ ਬਾਦਲ ਦੀ ਗੁਪਤ ਮੀਟਿੰਗ ਵਿੱਚ ਸੁਖਦੇਵ ਸਿੰਘ ਭੌਰ ਅਤੇ ਕਰਨੈਲ ਸਿੰਘ ਅਤੇ ਪੰਜੋਲੀ ਦੇ ਪਰ ਕੁਤਰਨ ਦੀ ਚਰਚਾ

ਸੁਰਿੰਦਰ ਸਿੰਘ ਸੋਨੀ, ਸ਼੍ਰੀ ਅਨੰਦਪੁਰ ਸਾਹਿਬ
ਸ਼੍ਰੀ ਅਕਾਲ ਤਖਤ ਸਾਹਿਬ ਤੋ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਾਫ ਕਰਨ ਦੇ ਕੀਤੇ ਫੈਸਲੇ ਦੇ ਖਿਲਾਫ ਬੋਲਣ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਸੁਖਦੇਵ ਸਿੰਘ ਭੌਰ ਅਤੇ ਅੰਤਰਿੰਗ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਦੇ ਪਰ ਕੁਤਰਨ ਦੀ ਤਿਆਰੀ ਲਗਭੱਗ ਹੋ ਚੁਕੀ ਹੈ। ਕਿਸੇ ਵੇਲੇ ਵੀ ਇਨ੍ਹਾਂ ਦੋਹਾਂ ਆਗੂਆਂ ਦੀ ਸਬ ਕਮੇਟੀਆਂ ਚੋਂ ਛੁੱਟੀ ਕੀਤੀ ਜਾ ਸਕਦੀ ਹੈ।

ਇਥੇ ਦੱਸਣਯੋਗ ਹੈ ਕਿ ਪ੍ਰਬੰਧਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਊਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਅੰਤਰਿੰਗ ਕਮੇਟੀ ਦੀ ਪ੍ਰਵਾਨਗੀ ਨਾਲ ਸਬ ਕਮੇਟੀਆਂ ਦਾ ਗਠਨ ਕੀਤਾ ਜਾਂਦਾ ਹੈ ਜਿਸ ਦੇ ਮੁੱਖੀ ਜਥੇਦਾਰ ਅਵਤਾਰ ਸਿੰਘ ਮੱਕੜ੍ਹ ਹਨ। ਇਨ੍ਹਾਂ ਕਮੇਟੀਆਂ ਵਿੱਚ ਪਿਛਲੇ ਲੰਮੇ ਸਮੇ ਤੋ ਜਥੇਦਾਰ ਭੌਰ ਤੇ ਜਥੇਦਾਰ ਪੰਜੋਲੀ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਹੁਣੇ ਵਾਪਰੇ ਡੇਰਾ ਮੁਖੀ ਨੂੰ ਮਾਫ ਕਰਨ ਦੇ ਮਾਮਲੇ ਤੇ ਜਥੇਦਾਰ ਭੌਰ ਅਤੇ ਪੰਜੋਲੀ ਵਲੋਂ ਇਸ ਫੈਸਲੇ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਰਬਉਚਤਾ ਨੂੰ ਢਾਹ ਲੱਗਣ ਦੀ ਕੀਤੀ ਗਈ ਬਿਆਨਬਾਜੀ ਨੂੰ ਦੇਖਦਿਆਂ ਇਨ੍ਹਾਂ ਦੋਹਾਂ ਆਗੂਆਂ ਤੇ ਬਰਖਾਸਤਗੀ ਦੀ ਗਾਜ ਗਿਰ ਸਕਦੀ ਹੈ।

ਇਥੇ ਇਹ ਗੱਲ ਵੀ ਕਾਬਿਲੇਗੌਰ ਹੈ ਕਿ ਹੁਣ ਕੰਮ ਕਰ ਰਹੀ ਸ਼੍ਰੋਮਣੀ ਕਮੇਟੀ ਨੂੰ ਸੁਪਰੀਮ ਕੋਰਟ ਨੇ ਕੰਮ ਕਰਨ ਦੇ ਅਧਿਕਾਰ ਦਿਤੇ ਹੋਏ ਹਨ ਜਿਸ ਕਰਕੇ ਕਨੂੰਨੀ ਤੌਰ 'ਤੇ ਇਨ੍ਹਾਂ ਆਗੂਆਂ ਨੂੰ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ 'ਚੋਂ ਅਤੇ ਜਨਰਲ ਸਕੱਤਰ ਦੇ ਅਹੁਤੇ ਤੋਂ ਨਹੀਂ ਹਟਾਇਆ ਜਾ ਸਕਦਾ।

ਇਸ ਬਾਰੇ ਜਦੋ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੋਲ ਹੈ। ਉਹ ਜਿਸਨੂੰ ਚਾਹੁਣ ਰੱਖ ਸਕਦੇ ਜਾਂ ਕਢ ਸਕਦੇ ਹਨ। ਪਰ ਇਕ ਗੱਲ ਸਪੱਸ਼ਟ ਹੈ ਕਿ ਡੇਰਾ ਮੁਖੀ ਨੂੰ ਮਾਫੀ ਦੇਣ ਨਾਲ ਸ਼੍ਰੀ ਅਕਾਲ ਤਖਤ ਦੀ ਸਰਬਉਚਤਾ ਨੂੰ ਢਾਹ ਲੱਗੀ ਹੈ ਤੇ ਇਹ ਮੇਰੀ ਆਤਮਾ 'ਤੇ ਬੋਝ ਹੈ। ਮੈਂ ਅਪਣੀ ਆਤਮਾ ਦੀ ਅਵਾਜ ਸੁਣ ਕੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ ਤੇ ਕਰਦਾ ਰਹਾਂਗਾ। ਉਨ੍ਹਾਂ ਕਿਹਾ ਮੈਨੂੰ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਮੈਨੂੰ ਕਿਸੇ ਕਮੇਟੀ ਵਿੱਚ ਰਖਿਆ ਜਾਂਦਾ ਹੈ ਜਾਂ ਨਹੀਂ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top