Share on Facebook

Main News Page

ਅੰਮ੍ਰਿਤਸਰ ਵਿਖੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਗਿਆ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 9 ਅਕਤੂਬਰ ( ਗੁਰਿੰਦਰਪਾਲ ਸਿੰਘ ਧਨੌਲਾ ) ਆਰ.ਐਸ.ਐਸ. ਦੇ ਦਬਾਅ ਹੇਠ ਸੰਤ ਸਮਾਜ ਦੀ ਸਹਿਮਤੀ ਨਾਲ ਸ਼੍ਰੋਮਣੀ ਕਮੇਟੀ ਅਤੇ ਤਖਤਾਂ ਦੇ ਜਥੇਦਾਰਾਂ ਵੱਲੋਂ ਨਾਨਕਸ਼ਾਹੀ ਕੈਲੰਡਰ ਨੂੰ ਕਤਲ ਕਰਕੇ, ਜਾਰੀ ਕੀਤੇ ਬਿਪਰਵਾਦੀ ਕੈਲੰਡਰ ਨੂੰ ਰੱਦ ਕਰਦਿਆਂ, ਅੱਜ ਸੁਹਿਰਦ ਸਿੱਖ ਜਥੇਬੰਦੀਆਂ ਨੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਆਪਣੀ ਪੰਥਕ ਸੋਚ ਦਾ ਪ੍ਰਗਟਾਵਾ ਕੀਤਾ।

"ਅਕਾਲ ਪੁਰਖ ਕੀ ਫੌਜ" ਨਾਮ ਦੀ ਪੰਥਕ ਜਥੇਬੰਦੀ ਦੇ ਮੁਖੀ ਐਡਵੋਕੇਟ ਜਸਵਿੰਦਰ ਸਿੰਘ ਦੇ ਉਦਮ ਨਾਲ ਅੰਮ੍ਰਿਤ ਵੇਲੇ ਹੀ ਗੁਰਦਵਾਰਾ ਸਾਹਿਬ ਰੂਪਨਗਰ ਭਗਤਾਂ ਵਾਲਾ ਵਿਖੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਇਕਤਰ ਹੋਈਆਂ। ਲਗਭੱਗ ਛੇ ਵਜੇ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕਰਨ ਉਪਰੰਤ ਗਤਕਾ ਪਾਰਟੀਆਂ ਦੇ ਜਲੋ ਅਤੇ ਹੋਰ ਰਵਾਇਤੀ ਪੰਥਕ ਜੁਗਤਾਂ ਨਾਲ ਪ੍ਰਭਾਤ ਫੇਰੀ ਦਰਬਾਰ ਸਾਹਿਬ ਨੂੰ ਰਵਾਨਾ ਹੋਈ। ਰਸਤੇ ਵਿਚ ਸਿੱਖ ਸੰਗਤਾਂ ਵੱਲੋਂ ਥਾਂ ਥਾਂ ਚਾਹ ਦੇ ਲੰਗਰ ਲਗਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਪ੍ਰਭਾਤ ਫੇਰੀ ਦਾ ਭਰਵਾਂ ਸਵਾਗਤ ਕੀਤਾ।

ਇਸ ਮੌਕੇ ਸਿੱਖ ਸੰਗਤਾਂ ਨੂੰ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਦਿਹਾੜੇ ਮਨਾਉਣ ਦੀ ਪਹਿਲ ਕਦਮੀ ਕਰਨ ਦੀ ਵਧਾਈ ਦਿੰਦਿਆਂ ਤਖਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਮੇਰੀ ਅਰਦਾਸ ਹੈ ਕਿ ਜਿਹੜੇ ਗੁਰੂ ਦੇ ਰਾਹ ਤੋਂ ਭਟਕ ਕੇ ਬਿਪਰਵਾਦੀ ਗਲੀਆਂ ਵਿਚ ਖਾਕ ਛਾਣਦੇ ਫਿਰਦੇ ਹਨ, ਉਹਨਾਂ ਨੂੰ ਵੀ ਗੁਰੂ ਸ੍ਮੁਤ ਬਖਸ਼ੇ ਅਤੇ ਉਹ ਵੀ ਪੰਥ ਨਾਲ ਰਲਕੇ ਸਾਰੇ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਮਨਾਉਣ। ਇਸ ਮੌਕੇ ਹੋਰਨਾ ਤੋਂ ਇਲਾਵਾ ਸ. ਬਰਿੰਦਰ ਸਿੰਘ, ਸ. ਕੁਲਜੀਤ ਸਿੰਘ, ਸ. ਅਮਰਜੀਤ ਸਿੰਘ ਭਾਟੀਆ, ਸ. ਹਰਜੀਤ ਸਿੰਘ, ਸ. ਰਜਿੰਦਰ ਸਿੰਘ, ਸ. ਭੁਪਿੰਦਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ "ਅਕਾਲ ਪੁਰਖ ਕਿ ਫੌਜ" ਜਥੇਬੰਦੀ ਦੇ ਸੇਵਾਦਾਰ ਅਤੇ ਹੋਰ ਪੰਥਕ ਨੁਮਾਇੰਦੇ ਹਾਜਰ ਹੋਏ ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top