Share on Facebook

Main News Page

ਪਿੰਡ ਬਗਰਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਤਰੇ ਪਾੜ ਕੇ ਬੇਅਦਬੀ ਕੀਤੀ ਗਈ

ਬਗਰਾੜੀ (12 ਅਕਤੂਬਰ, 2015): ਪਿੰਡ ਬਗਰਾੜੀ ਵਿਖੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਹੋਣ ਦੀ ਬਹੁਤ ਹੀ ਇੱਕ ਹੋਰ ਹਿਰਦੇਵੇਧਕ ਖ਼ਬਰ ਮਿਲੀ ਹੈ।

ਬੀਤੀ ਰਾਤ ਸਿੱਖ ਵਿਰੋਧੀ ਅਨਸਰਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ੧੧੫ ਦੇ ਕਰੀਬ ਪਤਰੇ ਪਾੜ ਕੇ ਬੇਅਦਬੀ ਕੀਤੀ ਗਈ ਹੈ। ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਖ਼ਬਰ ਫੈਲਦਿਆਂ ਹੀ ਪੰਜਾਬ ਤੇ ਹਰਿਆਣਾ ਦੀਆਂ ਸਿੱਖ ਜੱਥੇਬੰਦੀਆਂ ਅੱਜ ਪਿੰਡ ਬਗਰਾੜੀ ਵਿਖੇ ਇੱਕਠੀਆਂ ਹੋਈਆਂ। ਇਕੱਠੀਆਂ ਹੋਈਆਂ ਸਿੱਖ ਸੰਗਤਾਂ ਵੱਲੋਂ ਇਸ ਅਫਸੋਸਨਾਕ ਘਟਨਾ ਦਾ ਡਟਵਾਂ ਵਿਰੋਧ ਕੀਤਾ ਗਿਆ ਅਤੇ ਪੁਲਿਸ ਦੇ ਰੋਕਣ ਦੇ ਬਾਵਜੂਦ ਕੋਟਕਪੂਰੇ ਦੇ ਮੇਨ ਚੌਂਕ’ਚ ਜੱਥੇਬੰਦੀਆਂ ਵੱਲੋਂ ਧਰਨਾ ਦਿੱਤਾ ਗਿਆ।  ਸਿੱਖ ਜੱਥੇਬੰਦੀਆਂ ਦੇ ਆਗੂਆਂ ਅਤੇ ਹਾਜ਼ਰ ਸੰਗਤਾਂ ਨੇ ਕਿਹਾ ਕਿ ਜਦ ਤੱਕ ਦੋਸੀ ਫੜੇ ਨਹੀਂ ਜਾਂਦੇ, ਤਦ ਤੱਕ ਧਰਨਾ ਜਾਰੀ ਰਹੇਗਾ।

ਤਾਜ਼ਾ ਖ਼ਬਰਾਂ ਅਨੁਸਾਰ ਭਾਈ ਪੰਥਪ੍ਰੀਤ ਸਿੰਘ, ਭਾਈ ਰਣਜੀਤ ਸਿੰਘ ਢੱਡਰੀਆਂ, ਭਾਈ ਹਰਜਿੰਦਰ ਸਿੰਘ ਮਾਝੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

 

ਟਿੱਪਣ: ਇਸ ਤਰ੍ਹਾਂ ਦੀਆਂ ਘਟਨਾਵਾਂ ਸਿੱਖਾਂ ਦਾ ਸੌਦਾ ਸਾਧ ਬਾਰੇ ਚੱਲ ਰਹੇ ਵਿਵਾਦ ਕਾਰਣ ਸਰਕਾਰੀ ਸ਼ਹਿ 'ਤੇ ਜਾਣਬੁੱਝ ਕੇ ਕਰਵਾਇਆ ਜਾ ਰਿਹਾ ਹੈ, ਤਾਂਕਿ ਸਿੱਖਾਂ ਨੂੰ ਫਿਰ ਨਿਸ਼ਾਨਾ ਬਣਾਇਆ ਜਾ ਸਕੇ। ਦੇਖ ਹੀ ਲਓ, ਗ੍ਰਿਫਤਾਰ ਕੌਣ ਹੋਇਆ ? ਸਿੱਖ ਹੀ ਨਾ !!! ਇਹੀ ਜਦੋਂ ਸੌਦਾ ਸਾਧ ਪ੍ਰੇਮੀ ਸੌਦਾ ਸਾਧ ਦੀ ਫਿਲਮ ਕਰਕੇ ਵਿਰੋਧ ਕਰ ਰਹੇ ਸਨ, ਹੋਇਆ ਕੋਈ ਗ੍ਰਿਫਤਾਰ ? ਇਹ ਬਾਦਲ ਸਰਕਾਰ ਦੀ ਪੁਲਿਸ ਸਿਰਫ ਸਿੱਖਾਂ ਦੇ ਖਿਲਾਫ ਹੀ ਕਾਰਵਾਈ ਕਰ ਸਕਦੀ ਹੈ... ਪਾਵੋ ਹੋਰ ਵੋਟਾਂ ਇਸ ਗੱਦਾਰ ਨੂੰ!!!

- ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top