Share on Facebook

Main News Page

 ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਗੁਰਪ੍ਰਤਾਪ ਸਿੰਘ ਰਿਆੜ ਵੱਲੋਂ ਅਸਤੀਫ਼ਾ

ਚੰਡੀਗੜ੍ਹ, 16 ਅਕਤੂਬਰ (ਗੁਰਸੇਵਕ ਸਿੰਘ ਸੋਹਲ)- ਫ਼ਰੀਦਕੋਟ ਵਿਖੇ ਵਾਪਰੇ ਖੂਨੀ ਸਾਕੇ ਅਤੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦਿੱਤੇ ਜਾਣ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਮੀਤ ਪ੍ਰਧਾਨ ਜਥੇ: ਗੁਰਪ੍ਰਤਾਪ ਸਿੰਘ ਰਿਆੜ ਨੇ ਅੱਜ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਅੱਜ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਭੇਜਦਿਆਂ ਜਥੇ: ਰਿਆੜ ਨੇ ਦੱਸਿਆ ਕਿ ਉਨ੍ਹਾਂ ਦੇ ਨਾਲ ਚੰਡੀਗੜ੍ਹ ਤੋਂ ਪਾਰਟੀ ਦੇ 50 ਡੈਲੀਗੇਟਾਂ ਅਤੇ 5 ਹਜ਼ਾਰ ਮੈਂਬਰਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ੇ ਦੇ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਰਕਾਰੀ ਦਬਾਅ ਨਾਲ ਹੁਕਮਨਾਮਾ ਜਾਰੀ ਕਰਵਾ ਕੇ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਗਈ ਮੁਆਫ਼ੀ ਅਤੇ ਉਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਘੋਰ ਬੇਅਦਬੀ ਕਰਕੇ ਸਿੱਖਾਂ ਨੂੰ ਅਹਿਸਾਸ ਕਰਵਾਇਆ ਗਿਆ ਹੈ ਕਿ ਜਾਂ ਤਾਂ ਤੁਸੀਂ ਆਰ.ਐਸ.ਐਸ. ਦੀ ਗੁਲਾਮੀ ਸਵੀਕਾਰ ਕਰ ਲਵੋ, ਨਹੀਂ ਤਾਂ ਤੁਹਾਡੇ ਆਗੂਆਂ ਰਾਹੀਂ ਅਸੀਂ ਤੁਹਾਡਾ ਸਰੂਪ, ਤੁਹਾਡੀ ਬੋਲੀ, ਤੁਹਾਡਾ ਧਰਮ ਅਤੇ ਤੁਹਾਡੇ ਸੱਭਿਆਚਾਰ ਨੂੰ ਖ਼ਤਮ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top