Share on Facebook

Main News Page

 ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਸਰਨਾ ਭਰਾਵਾਂ ਨੇ ਪੰਜਾਬ ਵਿੱਚ ਤੁਰੰਤ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਕੀਤੀ ਮੰਗ

* ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਦਾ ਮਾਹੌਲ ਕਿਸੇ ਵੀ ਕੀਮਤ ਤੇ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ- ਸਰਨਾ

ਅੰਮ੍ਰਿਤਸਰ 18 ਅਕਤੂਬਰ (ਜਸਬੀਰ ਸਿੰਘ ਪੱਟੀ): ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਇੱਕ ਵਫਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਅੱਜ ਉਹਨਾਂ ਦੇ ਦਿੱਲੀ ਸਥਿਤ ਨਿਵਾਸ ਸਥਾਨ ਤੇ ਮੁਲਾਕਾਤ ਕਰਕੇ ਪੰਜਾਬ ਦੀ ਵਿਗੜ ਰਹੀ ਕਨੂੰਨ ਵਿਵਸਥਾ ਤੋਂ ਜਾਣੂ ਕਰਵਾਉਦਿਆ ਬਾਦਲ ਸਰਕਾਰ ਨੂੰ ਤੁਰੰਤ ਭੰਗ ਕਰਨ ਰਾਸ਼ਟਰਪਤੀ ਰਾਜ ਲਾਗੂ ਕਰਨ ਤੇ ਡੀ.ਜੀ.ਪੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਤੋਂ ਤਬਦੀਲ ਕਰਕੇ ਕਿਸੇ ਬਾਹਰਲੇ ਸੂਬੇ ਵਿੱਚ ਭੇਜਣ ਦੀ ਮੰਗ ਕੀਤੀ।

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਸ੍ਰ ਹਰਵਿੰਦਰ ਸਿੰਘ ਸਰਨਾ ਦੇ ਦੱਸਿਆ ਕਿ ਦਲ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਇੱਕ ਵਫਦ ਅੱਜ ਕੇਂਦਰੀ ਗ੍ਰਹਿ ਮੰਤਰੀ ਨੂੰ ਉਹਨਾਂ ਦੇ ਨਿਵਾਸ ਅਸਥਾਨ ਤੇ ਮਿਲਿਆ ਤੇ ਉਹਨਾਂ ਨੂੰ ਪੰਜਾਬ ਵਿੱਚ ਸਿੱਖਾਂ ਦੇ ਇਸ਼ਟ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਥਾਂ ਥਾਂ ਤੇ ਹੋਰ ਰਹੀ ਬੇਅਦਬੀ ਦੀਆ ਘਟਨਾਵਾਂ ਤੋਂ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਸ੍ਰ ਪਰਮਜੀਤ ਸਿੰਘ ਸਰਨਾ ਤੇ ਪ੍ਰਸਿੱਧ ਇਤਿਹਾਸਕਾਰ ਸ੍ਰ ਗੁਰਦਰਸ਼ਨ ਸਿੰਘ ਢਿਲੋ ਨੇ ਸ੍ਰੀ ਰਾਜਨਾਥ ਸਿੰਘ ਨੂੰ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਬਾਦਲ ਸਰਕਾਰ ਪੂਰੀ ਤਰ੍ਹਾਂ ਕਨੂੰਨ ਵਿਵਸਥਾ ਨੂੰ ਬਣਾਏ ਰੱਖਣ ਵਿੱਚ ਨਾਕਾਮ ਰਹੀ ਹੈ ਤੇ ਮੋਗਾ ਦੇ ਨਜਦੀਕ ਸਤਿਨਾਮ ਵਾਹਿਗੂਰੂ ਦਾ ਜਾਪ ਕਰ ਰਹੀਆ ਸੰਗਤਾਂ ਤੇ ਬਾਦਲ ਦੇ ਇਸ਼ਾਰਿਆ èਤੇ ਪੁਲੀਸ ਨੇ ਗੋਲੀ ਚਲਾ ਤੇ ਦੋ ਸਿੱਖਾਂ ਨੂੰ ਸ਼ਹੀਦ ਕਰ ਦਿੱਤਾ ਜਦ ਕਿ 150-200 ਦੇ ਕਰੀਬ ਨੂੰ ਫੱਟੜ ਕਰ ਦਿੱਤਾ ਜਿਹੜੇ ਵੱਖ ਵੱਖ ਹਸਪਤਾਲਾ ਵਿੱਚ ਜੇਰੇ ਇਲਾਜ ਹਨ।

ਉਹਨਾਂ ਕਿਹਾ ਕਿ ਅਫਸ਼ਰਸ਼ਾਹੀ ਪੂਰੀ ਤਰ੍ਹਾਂ ਬੇਲਗਾਮ ਹੋ ਚੁੱਕੀ ਹੈ ਤੇ ਗੋਲੀ ਚਲਾਉਣ ਤੋਂ ਬਾਅਦ ਫੱਟੜਾਂ ਨੂੰ ਕਿਸੇ ਵੀ ਹਸਪਤਾਲ ਵਿੱਚ ਦਾਖਲ ਹੋਣ ਤੋਂ ਇਹ ਕਹਿ ਕੇ ਰੋਕਿਆ ਗਿਆ ਕਿ ਇਹ ਹੁਕਮ ਡੀ.ਜੀ.ਪੀ ਦੇ ਹਨ। ਉਹਨਾਂ ਕਿਹਾ ਕਿ ਵਿਰੋਧੀ ਦੇਸ਼ ਦਾ ਕੋਈ ਫੱਟੜ ਨੌਜਵਾਨ ਮਿਲ ਜਾਵੇ ਤਾਂ ਉਸ ਦਾ ਇਲਾਜ ਕਰਵਾਇਆ ਜਾਂਦਾ ਹੈ ਪਰ ਪੰਜਾਬ ਵਿੱਚ ਪਹਿਲੀ ਵਾਰੀ ਹੋਇਆ ਹੈ ਕਿ ਜਖਮੀਆ ਨੂੰ ਹਸਪਤਾਲ ਵਿੱਚ ਵੀ ਦਾਖਲ ਨਹੀਂ ਹੋਣ ਤੋਂ ਪੁਲੀਸ ਦੇ ਡੰਡੇ ਦੇ ਜ਼ੋਰ 'ਤੇ ਰੋਕਿਆ ਗਿਆ ਹੈ। ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਜਦੋ ਗੋਲੀ ਚਲਾਈ ਗਈ ਉਸ ਵੇਲੇ ਸਿੱਖ ਸਵੇਰੇ ਵੇਲੇ ਦੀ ਪਾਠ ਪੂਜਾ ਨਿਤਨੇਮ ਕਰ ਰਹੇ ਹਨ ਪਰ ਉਹਨਾਂ ਦਾ ਨਿਤਨੇਮ ਵੀ ਭੰਗ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ਨੂੰਅੱਤਵਾਦ ਦੀ ਭੱਠੀ ਵਿੱਚ ਪੈਣ ਤੋਂ ਬਚਾਉਣ ਲਈ ਬਾਦਲ ਸਰਕਾਰ ਨੂੰ ਬਰਖਾਸਤ ਕਰਨਾ ਬਹੁਤ ਜਰੂਰੀ ਹੈ ਅਤੇ ਡੀ.ਜੀ.ਪੀ ਸੁਮੇਧ ਸਿੰਘ ਸੈਣੀ ਦਾ ਤਬਾਦਲਾ ਤੁਰੰਤ ਕਿਸੇ ਦੂਸਰੇ ਸੂਬੇ ਵਿੱਚ ਕੀਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਡੀ.ਜੀ.ਪੀ ਦਾ ਪਿਛੋਕੜ ਫਰੋਲਿਆ ਜਾਵੇ ਤਾਂ ਇਹ ਕਿਸੇ ਅਪਰਾਧੀ ਤੋਂ ਘੱਟ ਨਹੀਂ ਹੈ। ਉਹਨਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਅਮਨ ਸ਼ਾਂਤੀ ਕੇਂਦਰ ਚਾਹੁੰਦਾ ਹੈ ਤਾਂ ਪੰਜਾਬ ਵਿੱਚ ਬਾਦਲ ਸਰਕਾਰ ਨੂੰ ਭੰਗ ਕਰਕੇ ਤੁਰੰਤ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ ਤੇ ਹੋਈਆ ਘਟਨਾਵਾਂ ਲਈ ਕੇਂਦਰ ਸਰਕਾਰ ਇੱਕ ਨਿਆਇਕ ਕਮਿਸ਼ਨ ਸਥਾਪਤ ਕਰਕੇ ਘਟਨਾਵਾਂ ਦੀ ਜਾਂਚ ਕਰਵਾ ਕੇ ਦੋਸ਼ੀਆ ਵਿਰੁੱਧ ਕੜੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ।

ਸ੍ਰ ਹਰਵਿੰਦਰ ਸਿੰਘ ਸਰਨਾ ਨੇ ਕੇਂਦਰੀ ਮੰਤਰੀ ਨੂੰ ਪਿਛੋਕੜ ਤੋਂ ਜਾਣੂ ਕਰਵਾਉਦਿਆ ਦੱਸਿਆ ਕਿ ਉਹ 31 ਸਾਲ ਪਹਿਲਾ ਵੀ ਗਿਆਨੀ ਜ਼ੈਲ ਸਿੰਘ ਕੋਲ ਮਾਹੌਲ ਵਿੱਚ ਸਾਵਾਪਣ ਲਿਆਉਣ ਲਈ ਉਹਨਾਂ ਕੋਲ ਇੱਕ ਵਫਦ ਦੇ ਰੂਪ ਵਿੱਚ ਪੁੱਜੇ ਸਨ ਤੇ ਅੱਜ ਫਿਰ ਪੰਜਾਬ ਦੀ ਵਿਗੜਦੀ ਦੀ ਦਿਸ਼ਾ ਤੇ ਦਸ਼ਾ ਨੂੰ ਸਾਹਮਣੇ ਰੱਖ ਕੇ ਉਹਨਾਂ ਕੋਲ ਆਏ ਹਨ। ਉਹਨਾਂ ਕਿਹਾ ਕਿ ਸ੍ਰੀ ਰਾਜਨਾਥ ਸਿੰਘ ਨੇ ਹਾਂ ਪੱਖੀ ਹੁੰਗਾਰਾ ਦਿੰਦਿਆ ਵਿਸ਼ਵਾਸ਼ ਦਿਵਾਇਆ ਕਿ ਉਹ ਬਿਨਾਂ ਕਿਸੇ ਦੇਰੀ 'ਤੇ ਪੰਜਾਬ ਦੇ ਹਾਲਾਤਾਂ ਦੀ ਰੀਪੋਰਟ ਤਲਬ ਕਰ ਰਹੇ ਹਨ ਤੇ ਲੋੜੀਦੀ ਕਾਰਵਾਈ ਤੁਰੰਤ ਕੀਤੀ ਜਾਵੇਗੀ ਅਤੇ ਪੰਜਾਬ ਦੇ ਮਾਹੌਲ ਨੂੰ ਕਿਸੇ ਵੀ ਕੀਮਤ ਤੇ ਵਿਗੜਨ ਨਹੀਂ ਦਿੱਤਾ ਜਾਵੇਗਾ।


ਟਿੱਪਣੀ: ਸਰਨਾ ਭਰਾਵਾਂ ਦੀ ਬੇਨਤੀ ਕਰਣ ਦੀ ਆਦਤ ਨਹੀਂ ਜਾਂਦੀ। ਜਿਨ੍ਹਾਂ ਦੇ ਇਸ਼ਾਰਿਆਂ 'ਤੇ ਸਭ ਕੁੱਝ ਹੋ ਰਿਹਾ ਹੈ, ਉਨ੍ਹਾਂ ਨੂੰ ਹੀ ਬੇਨਤੀਆਂ?

ਮੇਰਾ ਕਾਤਿਲ ਹੀ ਮੇਰਾ ਮੁਨਸਿਫ਼  ਹੈ, ਕਿਆ ਮੇਰੇ ਹੱਕ ਮੇਂ ਫੈਸਲਾ ਦੇਗਾ...

ਇਸ ਸਰਨਾ ਭਰਾਵਾਂ ਨੇ ਹੀ ਜੇ ਕਿਤੇ 2009 'ਚ ਅਖੌਤੀ ਜਥੇਦਾਰਾਂ ਦੇ ਖਿਲਾਫ ਬਣੇ ਵਿਦਰੋਹ ਨਾਲ ਸਾਥ ਦਿੱਤਾ ਹੁੰਦਾ, ਤਾਂ ਇਹ ਨੌਬਤ ਨਹੀਂ ਸੀ ਆਉਣੀ। ਇਹ ਦੋਵੇਂ ਭਰਾ ਸਿਰਫ ਆਪਣੀ ਸਿਆਸਤ ਚਮਕਾ ਰਹੇ ਨੇ, ਹੋਰ ਕੁੱਝ ਨਹੀਂ...

- ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top