Share on Facebook

Main News Page

ਬੈਲਜ਼ੀਅਮ ਦੀਆਂ ਸੰਗਤਾਂ ਵੱਲੋਂ ਜਥੇਦਾਰਾਂ ਅਤੇ ਅਕਾਲੀਆਂ ਦੇ ਪੂਰਨ ਬਾਈਕਾਟ ਦਾ ਐਲਾਨ

ਅਲਕੲਨਬੈਲਜ਼ੀਅਮ 18 ਅਕਤੂਬਰ (ਪ੍ਰਗਟ ਸਿੰਘ ਜੋਧਪੁਰੀ): ਪਿਛਲੇ ਦਿਨੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਅਤੇ ਪੁਲਿਸ ਵੱਲੋਂ ਦੋ ਸਿੱਖ ਨੌਜਵਾਨਾਂ ਦੇ ਕੀਤੇ ਕਤਲ ਬਾਅਦ ਦੁਨੀਆਂ ਭਰ ਦੀਆਂ ਸਿੱਖ ਸੰਗਤਾਂ ਵਿੱਚ ਗੁੱਸੇ ਦੀ ਲਹਿਰ ਹੈ। ਕੱਲ ਐਤਵਾਰ ਨੂੰ ਹਫਤਾਵਰੀ ਦੀਵਾਨਾਂ ਸਮੇਂ ਬੈਲਜ਼ੀਅਮ ਭਰ ਦੇ ਗੁਰਦਵਾਰਿਆਂ ਵਿੱਚ ਸੰਗਤਾਂ ਵੱਲੋਂ ਅਹਿਮ ਫੈਸਲੇ ਲਏ ਗਏ। ਗੁਰਦਵਾਰਾ ਸਿੰਘ ਸਭਾ ਆਲਕਨ ਦੇ ਮੁੱਖ ਸੇਵਾਦਾਰ ਭਾਈ ਮਹਿੰਦਰ ਸਿੰਘ ਖਾਲਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਫਤਾਵਰੀ ਸਮਾਂਗਮ ਦੌਰਾਂਨ ਇਕੱਤਰ ਹੋਈ ਸਿੱਖ ਸੰਗਤ ਨਾਲ ਗੁਰੂਘਰ ਦੇ ਵਜ਼ੀਰ ਭਾਈ ਜਰਨੈਲ ਸਿੰਘ ਹੋਰਾਂ ਵੱਲੋਂ ਗੁਰਬਾਣੀ ਵਿਚਾਰਾਂ ਕਰਦਿਆਂ ਪਿਛਲੇ ਦਿਨੀ ਵਾਪਰੀਆਂ ਅਤਿ ਦੁਖਦਾਈ ਘਟਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਹਾਜਰ ਸੰਗਤਾਂ ਨੇ ਪ੍ਰਬੰਧਕਾਂ ਵੱਲੋਂ ਪੇਸ਼ ਕੀਤੇ ਮਤਿਆਂ ਨੂੰ ਸਰਬਸੰਮਤੀ ਨਾਲ ਹੱਥ ਖੜੇ ਕਰ ਕੇ ਪ੍ਰਵਾਨਗੀ ਦਿੱਤੀ। ਪਾਸ ਕੀਤੇ ਮਤਿਆਂ ਵਿੱਚ ਅੱਜ ਦਾ ਇਹ ਇਕੱਠ ਸਿਰਫ ਤੇ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਮੰਨਦਾ ਹੈ ਨਾਂ ਕਿ ਕਿਸੇ ਡੇਰੇ, ਮੜੀਆਂ ਮਸਾਣੀਆਂ ਜਾਂ ਕਿਸੇ ਅਖੌਤੀ ਦੇਹਧਾਰੀ ਨੂੰ। ਮੌਜੂਦਾ ਅਖੌਤੀ ਜਥੇਦਾਰਾਂ ਵੱਲੋਂ ਲਏ ਗਏ ਪੰਥ ਵਿਰੋਧੀ ਸਾਰੇ ਫੈਸਲੇ ਵੀ ਰੱਦ ਕਰਦਿਆਂ ਸੰਗਤਾਂ ਨੇ ਜੱਫੇਮਾਰਾਂ ਦੇ ਮੁਕੰਮਲ ਬਾਈਕਾਟ ਦੇ ਨਾਲ-ਨਾਲ ਸੱਤਾਧਾਰੀ ਅਕਾਲੀ ਦਲ ਦੇ ਵੀ ਪੂਰਨ ਬਾਈਕਾਟ ਦਾ ਐਲਾਨ ਕੀਤਾ।

ਪਿਛਲੇ ਦਿਨਾਂ ਦੇ ਸੰਘਰਸ਼ ਸਮੇਂ ਪੰਥਕ ਪ੍ਰਚਾਰਕਾਂ ਭਾਈ ਪੰਥਪ੍ਰੀਤ ਸਿੰਘ, ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, ਭਾਈ ਹਰਜਿੰਦਰ ਸਿੰਘ ਮਾਝੀ, ਭਾਈ ਹਰਜੀਤ ਸਿੰਘ ਢਪਾਲੀ ਅਤੇ ਭਾਈ ਅਮਰੀਕ ਸਿੰਘ ਅਜਨਾਲਾ ਹੋਰਾਂ ਸਮੇਤ ਕੌਂਮ ਦੀ ਅਗਵਾਹੀ ਰਹੇ ਇਹਨਾਂ ਸਿੰਘਾਂ ਦੀ ਅਗਵਾਹੀ ਵਿੱਚ ਪੂਰਨ ਭਰੋਸਾ ਪ੍ਰਗਟਾਇਆ ਗਿਆ ਅਤੇ ਪੰਜਾਬ ਸਮੇਤ ਦੁਨੀਆਂ ਭਰ ਦੇ ਸਿੱਖਾਂ ਨੂੰ ਇਹਨਾਂ ਪ੍ਰਚਾਰਕਾਂ ਦੇ ਹਰ ਤਰਾਂ ਦਾ ਸਾਥ ਦੇਣ ਲਈ ਬੇਨਤੀ ਕੀਤੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top