Share on Facebook

Main News Page

ਮੋਗਾ ਵਿੱਚ ਸਿੱਖ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਮੈਬਰਾਂ ਦਾ ਕੀਤਾ ਘੇਰਾਓੁ

ਮੋਗਾ (18 ਅਕਤੂਬਰ, 2015): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਸਿੱਖ ਸੰਗਤਾਂ ਪੰਜਾਬ ਭਰ ਵਿੱਚ ਪੰਜਾਬ ਸਰਕਾਰ, ਬਾਦਲ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਵਿਰੋਧ ਅਤੇ ਘੇਰਾਓੁ ਕਰ ਰਹੀਆਂ ਹਨ।

ਅੱਜ ਮੋਗਾ ਵਿਖੇ ਅੰਮ੍ਰਿਤ ਹਸਪਤਾਲ ਐਂਡ ਸਿੱਧੂ ਟੈਸਟ ਟਿਊਬ ਬੇਬੀ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਤੇ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ ਵੱਲੋਂ ਕੀਤਾ ਜਾਣਾ ਸੀ। ਉਨ੍ਹਾਂ ਦੇ ਆਉਣ ਬਾਰੇ ਜਦੋਂ ਸਿੱਖ ਸੰਗਠਨਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਅੰਮਿ੍ਤ ਹਸਪਤਾਲ ਮੋਗਾ ਦੇ ਸਾਹਮਣੇ ਕੈਬਨਿਟ ਮੰਤਰੀਆਂ ਦੇ ਘਿਰਾਓ ਨੂੰ ਲੈ ਕੇ ਰੋਸ ਧਰਨਾ ਲਗਾ ਕੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਪਰ ਕਿਸੇ ਕਾਰਨ ਦੋਵੇਂ ਮੰਤਰੀ ਇਸ ਸਮਾਗਮ ‘ਚ ਨ ਹੀਂ ਪੁੱਜ ਸਕੇ।

ਪਿੱਛਲੇ ਦਿਨਾਂ ਤੋਂ ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਲਗਾਤਾਰ ਪਾਰ ਰਹੀਆਂ ਘਟਨਾਵਾਂ ਕਰਕੇ ਸਿੱਖ ਸੰਗਤ ਦਾ ਰੋਹ ਇਸ ਸਮੇਂ ਸਿਖਰ ‘ਤੇ ਹੈ। ਸਿੱਖ ਸੰਗਤਾਂ ਇਸ ਸਮੇਂ ਜਿੱਥੇ ਪੰਜਾਬ ਭਰ ਵਿੱਚ ਬੇਅਦਬੀ ਦੇ ਦੋਸ਼ੀਆਂ ਅਤੇ ਸਿੱਖ ਸੰਗਤਾਂ ‘ਤੇ ਪੁਲਸ ਵੱਲੋਂ ਤਸ਼ੱਦਦ ਕਰਨ ਅਤੇ ਗੋਲ਼ੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ ਵਾਲੇ ਦੋਸ਼ੀ ਪੁਲਸ ਅਫਸਰਾਂ ਖਿਲਾਫ ਮੁਕੱਦਮੇ ਦਰਜ਼ ਕਰਨ ਦੀ ਮੰਗ ਕਰ ਰਹੀਆਂ ਹਨ, ਉੱਥੇ ਸੱਤਾਂਧਾਰੀ ਬਾਦਲ ਦਲ ਨਾਲ ਸਬੰਧਿਤ ਸ਼੍ਰੋਮਣੀ ਕਮੇਟੀ ਮੈਬਰਾਂ, ਬਾਦਲ ਦਲ ਦੇ ਆਗੂਆਂ ਅਤੇ ਮੰਤਰੀਆਂ ਦਾ ਪੂਰੇ ਰੋਹ ਨਾਲ ਘਰੇਾਅੁ ਕਰਕੇ ਵਿਰੋਧ ਕਰ ਰਹੀਆਂ ਹਨ, ਜਿਸ ਕਰਕੇ ਇਨ੍ਹਾਂ ਨੂੰ ਆਪਣੇ ਨਿਰਧਾਰਤ ਪ੍ਰੋਗਰਾਮ ਰੱਦ ਕਰਨੇ ਪੈ ਰਹੇ ਹਨ।

ਸਮਾਗਮ ਦੌਰਾਨ ਸਭ ਤੋਂ ਪਹਿਲਾਂ ਉਨ੍ਹਾਂ ਹਲਕਾ ਵਿਧਾਇਕ ਜੋਗਿੰਦਰਪਾਲ ਜੈਨ ਦਾ ਘਿਰਾਓ ਕਰਕੇ ਉਸ ਖਿਲਾਫ ਨਾਅਰੇਬਾਜ਼ੀ ਕੀਤੀ। ਉਹ ਉਥੋ ਨਿਕਲਣ ‘ਚ ਕਾਮਯਾਬ ਹੋ ਗਏ ਤੇ ਸਮਾਗਮ ‘ਚ ਉਚੇਚੇ ਤੌਰ ‘ਤੇ ਸ਼੍ਰੋਮਣੀ ਕਮੇਟੀ ਮੈਂਬਰ ਹਲਕਾ ਤਲਵੰਡੀ ਭਾਈ ਸਤਪਾਲ ਸਿੰਘ ਵੀ ਪੁੱਜੇ ਹੋਏ ਸਨ, ਤੇ ਜਦ ਉਹ ਸਮਾਗਮ ਦੀ ਸਮਾਪਤੀ ‘ਤੇ ਵਾਪਸ ਜਾਣ ਲੱਗੇ ਅਤੇ ਧਰਨਾਕਾਰੀਆਂ ਨੇ ਉਸ ਦਾ ਘਿਰਾਓ ਕਰਨ ਦੇ ਨਾਲ ਉਨ੍ਹਾਂ ਦੀ ਗੱਡੀ ਦੀ ਵੀ ਭੰਨ ਤੋੜ ਕਰ ਦਿੱਤੀ, ਪਰ ਉਹ ਗੱਡੀ ਭਜਾਉਣ ‘ਚ ਸਫਲ ਹੋ ਗਏ।

ਸਮਾਗਮ ‘ਚ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਚੇਅਰਮੈਨ ਮਾਰਕੀਟ ਕਮੇਟੀ ਮੋਗਾ ਤਰਸੇਮ ਸਿੰਘ ਰੱਤੀਆ ਦਾ ਘਿਰਾਓ ਕੀਤਾ ਕਾਫੀ ਦੇਰ ਉਨ੍ਹਾਂ ਨੂੰ ਘੇਰੀ ਰੱਖਿਆ ਜੋ ਬੜੀ ਮੁਸ਼ਕਿਲ ਨਾਲ ਖੇਤਾਂ ‘ਚ ਹੁੰਦੇ ਹੋਏ ਨਿਕਲਣ ‘ਚ ਸਫਲ ਹੋ ਗਏ। ਘਟਨਾ ਦੀ ਖਬਰ ਮਿਲਦਿਆਂ ਡੀ.ਐੱਸ.ਪੀ. ਗੁਰਮੇਲ ਸਿੰਘ ਤੇ ਥਾਣਾ ਮਹਿਣਾ ਦੇ ਮੁੱਖ ਅਫਸਰ ਰਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ। ਧਰਨਾ ਦੇਣ ਵਾਲਿਆਂ ‘ਚ ਇਸ ਮੌਕੇ ਬਾਬਾ ਕੁਲਦੀਪ ਸਿੰਘ ਧੱਲੇਕੇ, ਗੁਰਪ੍ਰੀਤਮ ਸਿੰਘ ਚੀਮਾ, ਹਰਜਿੰਦਰ ਸਿੰਘ ਰੋਡੇ, ਵਰਿਆਮ ਸਿੰਘ, ਪਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ‘ਚ ਮਰਦ, ਔਰਤਾਂ, ਨੌਜਵਾਨ ਸੰਗਤਾਂ ਸ਼ਾਮਿਲ ਸਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top