Share on Facebook

Main News Page

ਸ਼੍ਰੋਮਣੀ ਅਕਾਲੀ ਦਲ ਤੇ ਸ਼ੋ੍ਰਮਣੀ ਕਮੇਟੀ ਤੋਂ ਅਸਤੀਫੇ ਦੇਣ ਵਾਲੇ ਪੰਥ ਪ੍ਰਸਤ ਨਹੀਂ
-: ਡਾ. ਦਲਜੀਤ ਸਿੰਘ ਚੀਮਾ

ਸ੍ਰੀ ਅਨੰਦਪੁਰ ਸਾਹਿਬ, 20 ਅਕਤੂਬਰ (ਕਰਨੈਲ ਸਿੰਘ, ਨਿੱਕੂਵਾਲ)-ਸ਼੍ਰੋਮਣੀ ਅਕਾਲੀ ਦਲ ਤੇ ਸ਼ੋ੍ਰਮਣੀ ਕਮੇਟੀ ਤੋਂ ਅਸਤੀਫਾ ਦੇਣ ਵਾਲੇ ਪੰਥ ਪ੍ਰਸਤ ਹੀ ਨਹੀਂ ਹਨ। ਦੋ-ਤਿੰਨਾਂ ਦੇ ਅਸਤੀਫਿਆਂ ਨਾਲ ਸ਼ੋ੍ਰਮਣੀ ਅਕਾਲੀ ਦਲ ਨੂੰ ਕੋਈ ਫਰਕ ਨਹੀਂ ਪਵੇਗਾ। ਪਾਰਟੀ ਅੰਦਰ ਹਮੇਸ਼ਾਂ ਵਫਾਦਾਰ ਦਾ ਮੁੱਲ ਪਿਆ ਹੈ। ਇਹ ਪ੍ਰਗਟਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੱਲਬਾਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ।

ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਤੋਂ ਜਿਆਦਾਤਰ ਅਸਤੀਫੇ ਦੇਣ ਵਾਲੇ ਸੰਤ ਸਮਾਜ ਨਾਲ ਹੀ ਸਬੰਧਤ ਹਨ। ਅਸਤੀਫੇ ਦੇਣ ਨਾਲ ਕੋਈ ਮਸਲਾ ਨਹੀਂ ਹੱਲ ਹੁੰਦਾ। ਬਲਕਿ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਧਿਰਾਂ ਦੇ ਨੁਮਾਇੰਦਿਆਂ ਨੂੰ ਪੰਜਾਬ 'ਚ ਆਪਸੀ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਉਨ੍ਹਾਂ ਨਾਲ ਐਸ.ਜੀ.ਪੀ.ਸੀ. ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਨਗਰ ਕੌਾਸਲ ਦੇ ਪ੍ਰਧਾਨ ਮਹਿੰਦਰ ਸਿੰਘ ਵਾਲੀਆ ਆਦਿ ਹਾਜ਼ਰ ਸਨ।

ਐਸੀ ਵਫ਼ਾਦਾਰੀ ਤੋਂ, ਤਾਂ ਕੁੱਤੇ ਵੀ ਸ਼ਰਮਾ ਜਾਣ...


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top