Share on Facebook

Main News Page

ਅਕਾਲੀ ਆਗੂਆਂ ਦੇ ਵਿਰੋਧ 'ਚ ਕਪੂਰਥਲਾ ਦੇ ਸਟੇਟ ਗੁਰਦੁਆਰੇ ਵਿੱਚ ਦਾਖ਼ਲ ਹੋਏ ਨੌਜਵਾਨ, 18 ਗ੍ਰਿਫ਼ਤਾਰ

ਅੰਮ੍ਰਿਤਸਰ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਿੱਖਾਂ ਵੱਲੋਂ ਲਗਾਤਾਰ ਅਕਾਲੀ ਸਰਕਾਰ ਦੇ ਮੰਤਰੀਆਂ ਤੇ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਬੀਬੀ ਜਗੀਰ ਕੌਰ ਤੇ ਗੁਲਜ਼ਾਰ ਸਿੰਘ ਰਣੀਕੇ ਨੂੰ ਵੀ ਸਿੱਖਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਹ ਲੀਡਰ ਗੁਰਦੁਆਰਾ ਸਾਹਿਬ 'ਚ ਅਰਦਾਸ ‘ਚ ਸ਼ਾਮਿਲ ਹੋਣ ਗਏ ਸਨ ਪਰ ਸੰਗਤ ਨੇ ਉਨ੍ਹਾਂ ਦਾ ਸਖ਼ਤ ਵਿਰੋਧ ਕੀਤਾ।

ਦਰਅਸਲ ਅੰਮ੍ਰਿਤਸਰ ਦੇ ਰਾਜਾਸਾਂਸੀ ਹਲਕੇ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਅਰਦਾਸ ਚ ਸ਼ਾਮਿਲ ਹੋਣ ਗਏ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਮੁੱਖ ਸੰਸਦੀ ਸਕੱਤਰ ਅਮਰਪਾਲ ਸਿੰਘ ਬੋਨੀ ਤੇ ਵੀਰ ਸਿੰਘ ਲੋਪੋਕੇ ਦੇ ਖ਼ਿਲਾਫ਼ ਕੁੱਝ ਗੁਰਦਵਾਰੇ ਦੇ ਅੰਦਰ ਹੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉੱਥੇ ਮੌਜੂਦ ਸੁਰੱਖਿਆ ਕਰਮੀਆਂ ਅਤੇ ਅਕਾਲੀ ਵਰਕਰਾਂ ਨੇ ਮੁਸ਼ਕਿਲ ਨਾਲ ਹਲਾਤ ਨੂੰ ਕਾਬੂ ‘ਚ ਕੀਤਾ। ਪੁਲਿਸ ਨੇ ਵਿਰੋਧ ਕਰਨ ਵਾਲੇ ਲੋਕਾਂ ਨੂੰ ਉੱਥੋਂ ਹਟਾ ਦਿੱਤਾ।

ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਤੇ ਸਾਬਕਾ ਅਕਾਲੀ ਮੰਤਰੀ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਬੀਬੀ ਉਪਿੰਦਰਜੀਤ ਕੌਰ ਸਮੇਤ ਹੋਰ ਕਈ ਲੀਡਰ ਵੀ ਕਪੂਰਥਲਾ ਦੇ ਇੱਕ ਗੁਰਦੁਆਰਾ ਸਾਹਿਬ ‘ਚ ਰੱਖੇ ਪਾਠ ਦੇ ਭੋਗ ਚ ਸ਼ਾਮਿਲ ਹੋਣ ਲਈ ਗਏ ਤਾਂ ਸਿੱਖ ਸੰਗਤ ਨੇ ਉਨ੍ਹਾਂ ਦਾ ਜੰਮ ਕੇ ਵਿਰੋਧ ਕੀਤਾ। ਅਖੀਰ ਇਹਨਾਂ ਲੀਡਰਾਂ ਨੂੰ ਮੌਕੇ ਤੋਂ ਭੱਜਣਾ ਪਿਆ।




ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top