Share on Facebook

Main News Page

25 ਅਕਤੂਬਰ 2015 ਨੂੰ ਸ਼ਹੀਦੀ ਸਮਾਗਮ ’ਤੇ ਸੰਘਰਸ਼ ਦੀ ਅਗਲੀ ਰੂਪ ਰੇਖਾ ਸਾਂਝੇ ਰੂਪ ਵਿੱਚ ਮਿਲ ਕੇ ਐਲਾਨੀ ਜਾਵੇਗੀ
-: ਭਾਈ ਪੰਥਪ੍ਰੀਤ ਸਿੰਘ, ਸਿਮਰਨਜੀਤ ਸਿੰਘ ਮਾਨ

ਬਠਿੰਡਾ, 23 ਅਕਤੂਬਰ (ਕਿਰਪਾਲ ਸਿੰਘ): ਬਰਗਾੜੀ ਅਤੇ ਕੋਟ ਕਪੂਰਾ ਵਿਖੇ ਵਾਪਰੀਆਂ ਅਤਿ ਮੰਦਭਾਗੀ ਘਟਨਾਵਾਂ ਕਾਰਣ ਸਿੱਖ ਪੰਥ ਵਿੱਚ ਉਪਜੇ ਰੋਸ ਨੂੰ ਪ੍ਰਗਟ ਕਰਨ ਲਈ ਸੰਘਰਸ਼ ਵਿੱਚ ਕੁੱਦੀਆਂ ਸਮੂਹ ਪੰਥਕ ਧਿਰਾਂ ਦੇ ਆਗੂਆਂ ਵੱਲੋਂ ਅੱਜ ਦੇਰ ਰਾਤ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਮੀਟਿੰਗ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸੰਘਰਸ਼ ਵਿੱਚ ਸ਼ਹੀਦੀ ਜਾਮ ਪੀ ਚੁੱਕੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਦੇ 25 ਅਕਤੂਬਰ ਨੂੰ ਬਰਗਾੜੀ ਵਿਖੇ ਮਨਾਏ ਜਾ ਰਹੇ ਸ਼ਹੀਦੀ ਸਮਾਗਮ ਮੌਕੇ ਸੰਘਰਸ਼ ਦੀ ਅਗਲੀ ਰੂਪ ਰੇਖਾ ਸਾਂਝੇ ਰੂਪ ਵਿੱਚ ਐਲਾਨੀ ਜਾਵੇਗੀ ਜਿਸ ਨੂੰ ਸਮੁੱਚੀਆਂ ਧਿਰਾਂ ਇੱਕ ਜੁੱਟ ਹੋ ਕੇ ਲਾਗੂ ਕਰਨ ਲਈ ਕੰਮ ਕਰਨਗੀਆਂ।

ਇਸ ਮੀਟਿੰਗ ਵਿੱਚ ਭਾਈ ਪੰਥਪ੍ਰੀਤ ਸਿੰਘ, ਭਾਈ ਰਣਜੀਤ ਸਿੰਘ ਢੱਡਰੀਆਂ ਵਾਲਾ, ਸ: ਸਿਮਰਨਜੀਤ ਸਿੰਘ ਮਾਨ, ਭਾਈ ਬਲਜੀਤ ਸਿੰਘ ਦਾਦੂਵਾਲ, ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਭਾਈ ਸਰਬਜੀਤ ਸਿੰਘ ਧੂੰਦਾ, ਭਾਈ ਦਲੇਰ ਸਿੰਘ ਖੇੜੀ ਵਾਲਾ, ਭਾਈ ਮੋਹਕਮ ਸਿੰਘ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਹਰਜਿੰਦਰ ਸਿੰਘ ਮਾਂਝੀ, ਸ: ਬੂਟਾ ਸਿੰਘ ਰਣਸੀਂਹ, ਭਾਈ ਧਿਆਨ ਸਿੰਘ ਮੰਡ, ਸ: ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਭਾਈ ਸੁਖਜੀਤ ਸਿੰਘ ਖੋਸਾ, ਸ: ਗੁਰਦੀਪ ਸਿੰਘ ਬਠਿੰਡਾ ਅਤੇ ਭਾਈ ਕਿਰਪਾਲ ਸਿੰਘ ਬਠਿੰਡਾ ਸ਼ਾਮਲ ਸਨ। ਉਕਤ ਸਾਰੇ ਹੀ ਆਗੂਆਂ ਨੇ ਕਿਹਾ ਕਿ ਸ਼ਹੀਦੀ ਸਮਾਗਮ ਕਿਸੇ ਇੱਕ ਵਿਅਕਤੀ ਜਾਂ ਇੱਕ ਜਥੇਬੰਦੀ ਦਾ ਉਲੀਕਿਆ ਹੋਇਆ ਪ੍ਰੋਗਰਾਮ ਨਹੀਂ, ਬਲਕਿ ਸਮੁੱਚੇ ਪੰਥ ਦਾ ਸਮਾਗਮ ਹੈ ਇਸ ਲਈ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖੀ ਨੂੰ ਪਿਆਰ ਕਰਨ ਵਾਲਾ/ ਹਮਦਰਦੀ ਰੱਖਣ ਵਾਲੀ ਹਰ ਜਥੇਬੰਦੀ ਅਤੇ ਹਰ ਵਿਅਕਤੀ ਜਥਿਆਂ ਦੇ ਰੂਪ ਵਿੱਚ ਹੁੰਮ-ਹੁਮਾ ਕੇ ਸਮਾਗਮ ਵਿੱਚ ਸਮੇਂ ਸਿਰ ਪਹੁੰਚ ਕੇ ਸ਼ਹੀਦਾਂ ਨੂੰ ਸ਼੍ਰਧਾਂਝਲੀ ਅਰਪਣ ਕਰਨ ਅਤੇ ਪੰਥਕ ਏਕਤਾ ਦਾ ਸਬੂਤ ਦੇਣ।

ਉਕਤ ਆਗੂਆਂ ਨੇ ਕਿਹਾ ਕਿ ਭਾਵੇਂ ਸਮੇਂ ਦੀ ਘਾਟ ਕਾਰਣ ਹੋਰ ਬਹੁਤ ਸਾਰੀਆਂ ਜਥੇਬੰਦੀਆਂ ਦੇ ਨੁੰਮਾਇੰਦਿਆਂ ਨੂੰ ਇਸ ਮੀਟਿੰਗ ਲਈ ਸੱਦਾ ਨਹੀਂ ਦਿੱਤਾ ਜਾ ਸਕਿਆ, ਪਰ ਇਸ ਦਾ ਇਹ ਭਾਵ ਨਹੀਂ ਕਿ ਉਨ੍ਹਾਂ ਨੂੰ ਜਾਣ ਬੁੱਝ ਕੇ ਨਹੀਂ ਬੁਲਾਇਆ ਗਿਆ; ਇਸ ਲਈ ਸਭਨਾ ਧਿਰਾਂ ਨੂੰ ਬੇਨਤੀ ਹੀ ਕਿ ਉਹ ਬਿਨਾਂ ਕਿਸੇ ਨਿਜੀ ਜਾਂ ਜਥੇਬੰਦਕ/ਵੀਚਾਰਧਾਰਕ ਭਿੰਨ ਭੇਵ ਦੇ ਸ਼ਹੀਦਾਂ ਨੂੰ ਸ਼੍ਰਧਾ ਦੇ ਫੁੱਲ ਭੇਟ ਕਰਨ ਅਤੇ ਪੰਥਕ ਏਕਤਾ ਦਾ ਸਬੂਤ ਦੇਣ।



ਫੋਟੋ ਕੈਪਸ਼ਨ: ਸਾਂਝੇ ਰੂਪ ਵਿੱਚ ਸ਼ਹੀਦੀ ਸਮਾਗਮ ਮਨਾਉਣ ਦਾ ਫੈਸਲਾ ਕਰਨ ਉਪ੍ਰੰਤ ਭਾਏ ਪੰਥਪ੍ਰੀਤ ਸਿੰਘ, ਸ ਸਿਮਰਨ ਸਿੰਘ ਮਾਨ ਅਤੇ ਹੋਰ ਆਗੂ


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top