Share on Facebook

Main News Page

ਭਾਈ ਧਿਆਨ ਸਿੰਘ ਨੂੰ ਅਕਾਲ ਤਖਤ ਸਾਹਿਬ ਵਿਖੇ ਸੰਗਤ ਅਤੇ ਮੀਡੀਆ ਸਾਹਮਣੇ ਸੰਦੇਸ਼ ਪੜ੍ਹਨ ਤੋਂ ਬਾਅਦ ਪੁਲਿਸ ਨੇ ਕੀਤਾ ਗ੍ਰਿਫਤਾਰ

ਅੰਮ੍ਰਿਤਸਰ (11 ਨਵੰਬਰ, 2015): ਸਰਬੱਤ ਖਾਲਸਾ (2015) ਵਿੱਚ ਚੁਣੇ ਗਏ ਅਕਾਲ ਤਖਤ ਦੇ ਕਾਰਜ਼ਕਾਰੀ ਜੱਥੇਦਾਰ ਭਾਈ ਜਗਤਾਰ ਵਿੱਚ ਹਵਾਰਾ ਦੀ ਗੈਰਹਾਜ਼ਰੀ ਵਿੱਚ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦੀ ਭੂਮਿਕਾ ਨਿਭਾਉਣ ਲਈ ਚੁਣੇ ਗਏ ਭਾਈ ਧਿਆਨ ਸਿੰਘ ਮੰਡ ਨੂੰ ਅੰਮ੍ਰਿਤਸਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਭਾਈ ਧਿਆਨ ਸਿੰਘ ਮੰਡ ਦੇ ਭਤੀਜੇ ਬਲਵੀਰ ਸਿੰਘ ਨੇ ਸਿੱਖ ਸਿਆਸਤ ਨਿਊਜ਼ ਨੂੰ ਫੋਨ ‘ਤੇ ਦੱਸਿਆ ਕਿ ਭਾਈ ਮੰਡ ਨੂੰ ਪੁਲਿਸ ਗ੍ਰਿਫਤਾਰ ਕਰਕੇ ਛੇਹਰਟਾ ਥਣੇ ਲ਼ੈ ਗਈ ਹੈ। ਪੁਲਿਸ ਵੱਲੋਂ ਉਨ੍ਹਾਂ ਨੂੰ ਕੱਲ ਅਦਾਲਤ ਵਿੱਚ ਪੇਸ਼ ਕਰਨ ਬਾਰੇ ਕਿਹਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਉਨ੍ਹਾਂ ਨੂੰ ਕਿਸ ਦੋਸ਼ ਤਹਿਤ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।ਉਨ੍ਹਾਂ ਦੇ ਨਾਲ ਜਸਕਰਨ ਸਿੰਘ ਕਾਨਸਿੰਘਵਾਲਾ, ਸਤਨਾਮ ਸਿੰਘ ਮਨਾਵਾਂਅਤੇ ਸਿਕੰਦਰ ਸਿੰਘ ਵਾਰਣ ਨੂੰ ਵੀ ਗ੍ਰਿਫਤਾਰ ਕਰਨ ਦੀ ਖ਼ਬਰ ਹੈ।

ਇਸ ਤੋਂ ਪਹਿਲਾਂ ਭਾਈ ਧਿਆਨ ਸਿੰਘ ਮੰਡ ਨੇ ਅੱਜ ਅਕਾਲ ਤਖਤ ਸਾਹਿਬ ਸਾਹਮਣੇ ਬੰਦੀ ਛੋੜ ਦਿਹਾੜੇ ‘ਤੇ ਸਿੱਖ ਸੰਗਤ ਅਤੇ ਮੀਡੀਆ ਦੇ ਸਾਹਮਣੇ ਲਿਖਤੀ ਸੰਦੇਸ਼ ਪੜਿਆ। ਇਸ ਤੋਂ ਪਹਿਲਾਂ, ਸਵੇਰੇ ਹੀ ਸਿਮਰਨਜੀਤ ਸਿੰਘ ਮਾਨ, ਮੋਹਕਮ ਸਿੰਘ ਨੂੰ ਵੀ ਗਿਰਫਤਾਰ ਕੀਤਾ ਗਿਆ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top