Share on Facebook

Main News Page

ਪੱਪੂ ਦੁਰਬਚਨ ਇੰਸਾਂ ਨੂੰ ਸਿੱਖ ਸੰਗਤ ਨੇ ਅਕਾਲ ਤਖਤ ਸਾਹਿਬ ਤੋਂ ਨਹੀਂ ਕਰਨ ਦਿੱਤਾ ਸੰਬੋਧਨ

ਅੰਮ੍ਰਿਤਸਰ ਸਾਹਿਬ (11 ਸਤੰਬਰ, 2015): ਅੱਜ ਅਕਾਲ ਤਖਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਦਾ ਸਿੱਖ ਸੰਗਤਾਂ ਵੱਲੋਂ ਸਖਤ ਵਿਰੋਧ ਕੀਤਾ ਗਿਆ, ਜਿਸ ਕਰਕੇ ਗਿਆਨੀ ਗੁਰਬਚਨ ਸਿੰਘ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਵਜੋਂ ਬੰਦੀ ਛੋੜ ਦਿਵਸ ਮੌਕੇ ਅਕਾਲ ਤਖਤ ਸਾਹਿਬ ਤੋਂ ਕੌਮ ਦੇ ਨਾਂਅ ਸੰਦੇਸ਼ ਨਹੀਂ ਦੇ ਸਕਿਆ। ਉੱਥੇ ਵੱਡੀ ਗਿਣਤੀ ਵਿੱਚ ਮੌਜੂਦ ਸਿੱਖ ਸੰਗਤ ਨੇ ਕਾਲੀਆਂ ਝੰਡੀਆਂ ਵਿਖਾ ਕੇ ਉਸਦਾ ਵਿਰੋਧ ਕੀਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਸੰਬੋਧਨ ਕਰਨ ਲੱਗੇ, ਉਸੇ ਸਮੇਂ ਸੰਗਤਾਂ ਵੱਲੋਂ ਵਿਰੋਧ ਸ਼ੁਰੂ ਹੋ ਗਿਆ ਤੇ ਅਵਤਾਰ ਸਿੰਘ ਨੂੰ ਬੋਲਣ ਨਹੀਂ ਦਿੱਤਾ ਗਿਆ, ਜਿਸ ਤੋਂ ਬਾਅਦ ਅਵਤਾਰ ਸਿੰਘ ਮੱਕੜ ਅਤੇ ਗਿ. ਗੁਰਬਚਨ ਸਿੰਘ ਅਕਾਲ ਤਖ਼ਤ ਸਾਹਿਬ ਤੋਂ ਬਿਨਾਂ ਬੋਲਿਆਂ ਹੀ ਵਾਪਿਸ ਚਲੇ ਗਏ।

ਜਿਕਰਯੋਗ ਹੈ ਕਿ ਸੌਦਾ ਸਾਧ ਨੂੰ ਦਿੱਤੀ ਮੁਆਫੀ ਦੇ ਫੈਂਸਲੇ ਤੋਂ ਬਾਅਦ ਜਥੇਦਾਰਾਂ ਖਿਲਾਫ ਸਿੱਖ ਸੰਗਤ ਵਿੱਚ ਬਹੁਤ ਰੋਹ ਪਾਇਆ ਜਾ ਰਿਹਾ ਸੀ ਤੇ ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਵੱਲੋਂ ਬੰਦੀ ਛੋੜ ਦਿਹਾੜੇ ਤੇ ਗਿ. ਗੁਰਬਚਨ ਸਿੰਘ ਨੂੰ ਸੰਦੇਸ਼ ਜਾਰੀ ਨਾ ਕਰਨ ਦੇਣ ਦਾ ਐਲਾਨ ਕੀਤਾ ਗਿਆ ਸੀ।ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਵੀ ਸ਼ੋਮਣੀ ਕਮੇਟੀ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਬੰਦੀ ਛੋੜ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਕੌਮ ਨੂੰ ਸੰਦੇਸ਼ ਜਾਰੀ ਕਰਨ।

ਸ਼ੋਮਣੀ ਕਮੇਟੀ ਵੱਲੋਂ ਇਸ਼ਤਿਹਾਰ ’ਤੇ ਸੰਦੇਸ਼ ਜਾਰੀ ਕਰਨ ਦਾ ਸਮਾ 5 ਵਜੇ ਦੱਸਿਆ ਗਿਆ ਸੀ ਪਰ ਵਿਰੋਧ ਹੋਣ ਦੇ ਡਰ ਤੋਂ ਗਿ.ਗੁਰਬਚਨ ਸਿੰਘ 4 ਵਜੇ ਹੀ ਸੰਦੇਸ਼ ਜਾਰੀ ਕਰਨ ਲਈ ਪਹੁੰਚ ਗਏ।ਪਰ ਮੌਕੇ ਤੇ ਮੋਜੂਦ ਸੰਗਤਾਂ ਨੇ ਵਿਰੋਧ ਕਰਕੇ ਸ਼ੋਮਣੀ ਕਮੇਟੀ ਅਤੇ ਗਿ,ਗੁਰਬਚਨ ਸਿੰਘ ਲਈ ਹਾਲਾਤ ਹੋਰ ਮੁਸ਼ਕਿਲ ਕਰ ਦਿੱਤੇ।

ਸੂਤਰਾਂ ਅਨੁਸਾਰ ਜਦੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਸੰਬੋਧਨ ਕਰਨ ਲੱਗੇ, ਉਸੇ ਸਮੇਂ ਸੰਗਤਾਂ ਵੱਲੋਂ ਵਿਰੋਧ ਸ਼ੁਰੂ ਹੋ ਗਿਆ ਤੇ ਅਵਤਾਰ ਸਿੰਘ ਨੂੰ ਬੋਲਣ ਨਹੀਂ ਦਿੱਤਾ ਗਿਆ। ਜਿਸ ਤੋਂ ਬਾਅਦ ਅਵਤਾਰ ਸਿੰਘ ਮੱਕੜ ਅਤੇ ਗਿ.ਗੁਰਬਚਨ ਸਿੰਘ ਅਕਾਲ ਤਖ਼ਤ ਸਾਹਿਬ ਤੋਂ ਬਿਨਾਂ ਬੋਲਿਆਂ ਹੀ ਵਾਪਿਸ ਚਲੇ ਗਏ।

ਇਸ ਮੌਕੇ ਤੇ ਵੱਡੀ ਗਿਣਤੀ ਸਿੱਖ ਸੰਗਤ ਦੇ ਨਾਲ ਦਲ ਖਾਲਸਾ ਦੇ ਪ੍ਰਧਾਨ ਭਾਈ ਹਰਚਰਨਜੀਤ ਸਿੰਘ ਧਾਮੀ, ਕੰਵਰਪਾਲ ਸਿੰਘ, ਰਣਵੀਰ ਸਿੰਘ, ਨੋਬਲਜੀਤ ਸਿੰਘ, ਅਕਾਲੀ ਦਲ ਪੰਚ ਪ੍ਰਧਾਨੀ ਦੇ ਆਗੂ ਭਾਈ ਹਰਪਾਲ ਸਿੰਘ ਚੀਮਾ,ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਟਾਂਡਾ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲੇ ਦੇ ਗੁਰਜਿੰਦਰ ਸਿੰਘ ਵੀ ਹਾਜਿਰ ਸਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top