Share on Facebook

Main News Page

ਪੱਤਰਕਾਰ ਬਲਤੇਜ ਪਨੂੰ, ਤੁਰੰਤ ਰਿਹਾਅ ਕੀਤਾ ਜਾਵੇ

ਅੰਮ੍ਰਿਤਸਰ 27 ਨਵੰਬਰ () ਚੰਡੀਗੜਹ: ਪੰਜਾਬ ਜਰਨਲਿਸਟਸ ਐੋਸੋਸ਼ੀਏਸ਼ਨ ਦੇ ਪ੍ਰਧਾਨ ਸ੍ਰ. ਜਸਬੀਰ ਸਿੰਘ ਪੱਟੀ ਨੇ ਸੀਨੀਅਰ ਪੱਤਰਕਾਰ ਬਲਤੇਜ ਪਨੂੰ ਦੀ ਕੀਤੀ ਗਈ ਗ੍ਰਿਫਤਾਰੀ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਪਨੂੰ ਨੂੰ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਰਿਹਾਅ ਕੀਤਾ ਜਾਵੇ।

ਜਾਰੀ ਇੱਕ ਬਿਆਨ ਸ੍ਰ ਪੱਟੀ ਨੇ ਕਿਹਾ ਕਿ ਐਨ.ਆਰ.ਆਈ ਬਲਤੇਜ ਪਨੂੰ ਜਿਥੇ ਵੱਖ ਵੱਖ ਵਿਦੇਸ਼ੀ ਰੇਡੀਊ ਤੇ ਟੀ.ਵੀ. ਚੈਨਲਾਂ ਨਾਲ ਕੰਮ ਕਰ ਰਹੇ ਹਨ, ਉਥੇ ਪੰਜਾਬ ਦੀਆਂ ਕਈ ਅਖਬਾਰਾਂ ਦੀ ਕਾਲਮ ਨਵੀਸ ਵੀ ਹਨ। ਉਹਨਾਂ ਕਿਹਾ ਕਿ ਇੱਕ ਪੱਤਰਕਾਰ ਨੂੰ ਗ੍ਰਿਫਤਾਰ ਕਰਨਾ ਸਾਬਤ ਕਰਦਾ ਹੈ ਕਿ ਸਰਕਾਰ ਬੋਖਲਾ ਗਈ ਹੈ ਤੇ ਪੱਤਰਕਾਰਾਂ ਨੂੰ ਵੀ ਜੇਲ ਦੀਆਂ ਸਲਾਖਾ ਦੇ ਪਿੱਛੇ ਬੰਦ ਕਰਕੇ, ਸੱਚ ਦੀ ਅਵਾਜ਼ ਨੂੰ ਦਬਾਉਣਾ ਚਾਹੁੰਦੀ ਹੈ।

ਉਹਨਾਂ ਕਿਹਾ ਕਿ ਦੇਸ਼ ਭਰ ਵਿੱਚ ਸੱਚ ਬੋਲਣ ਵਾਲੇ ਕਾਲਮ ਨਵੀਸਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਬਲਤੇਜ ਪਨੂੰ ਦੀ ਗ੍ਰਿਫਤਾਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜਾਣਕਾਰੀ ਮੁਤਾਬਕ ਸਮਾਣਾ ਤੋਂ ਸ੍ਰੀ ਪਨੂੰ ਦੀ ਗ੍ਰਿਫਤਾਰੀ ਕੀਤੀ ਗਈ ਹੈ ਤੇ ਪਟਿਆਲਾ ਦੇ ਥਾਣਾ ਸਿਵਲ ਲਾਈਨ ਵਿਖੇ ਉਹਨਾਂ ਦੇ ਖਿਲਾਫ ਝੂਠਾ ਪਰਚਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੁਲੀਸ ਨੇ ਗ੍ਰਿਫਤਾਰੀ ਸਮੇਂ ਉਹਨਾਂ ਦੀ ਪਤਨੀ ਨਾਲ ਵੀ ਹੱਥੋਪਾਈ ਕੀਤੀ ਹੈ ਜਿਹੜੀ ਇੱਕ ਨਾਰੀ ਨਾਲ ਨਾ ਬਰਦਾਸ਼ਤਯੋਗ ਵਧੀਕੀ ਹੈ। ਉਹਨਾਂ ਕਿਹਾ ਕਿ ਇਸ ਸਬੰਧ ਵਿੱਚ ਭਲਕੇ ਐਸੋਸ਼ੀਏਸ਼ਨ ਦੀ ਕਾਰਜਕਰਨੀ ਕਮੇਟੀ ਦੀ ਹੰਗਾਮੀ ਮੀਟਿੰਗ ਬੁਲਾ ਲਈ ਗਈ ਹੈ ਤੇ ਸੋਮਵਾਰ ਤੋਂ ਸੰਘਰਸ਼ ਵਿੱਢ ਦਿੱਤਾ ਜਾਵੇਗਾ।

ਉਹਨਾਂ ਕਿਹਾ ਕਿ ਜੇਕਰ ਪੱਤਰਕਾਰਾਂ ਦੀਆ ਇਸ ਤਰੀਕੇ ਨਾਲ ਗ੍ਰਿਫਤਾਰੀਆਂ ਹੋਣ ਲੱਗ ਪਈਆਂ ਤਾਂ ਸਮਝ ਲਿਆ ਜਾਵੇਗਾ ਕਿ ਪੰਜਾਬ ਵਿੱਚ ਅਣਐਲਾਨੀ ਐਮਰਜੈਂਸੀ ਲਗਾ ਦਿੱਤੀ ਗਈ ਹੈ। ਉਹਨਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਲਮਾਂ ਵਾਲਿਆਂ ਨਾਲ ਦਸਤ ਪੰਜਾ ਲੈ ਕੇ ਨਾ ਕਦੇ ਕੋਈ ਕਾਮਯਾਬ ਹੋਇਆ ਹੈ ਤੇ ਨਾ ਹੀ ਕੋਈ ਹੋਵੇਗਾ। ਉਹਨਾਂ ਪੁਲੀਸ ਵਾਲਿਆਂ ਦੇ ਖਿਲਾਫ ਵੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ ਜਿਹਨਾਂ ਨੇ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਦੇ ਉਹਨਾਂ ਹੁਕਮਾਂ ਦੀ ਉਲੰਘਣਾ ਕੀਤੀ ਹੈ, ਜਿਹਨਾਂ ਰਾਹੀ ਉਹਨਾਂ ਨੇ ਕਿਸੇ ਵੀ ਪੱਤਰਕਾਰ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ ਜੀ.ਓ ਰੈਂਕ ਦੇ ਅਧਿਕਾਰੀ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਉਹਨਾਂ ਕਿਹਾ ਕਿ ਮੁਕੱਦਮੇ ਦੀ ਕਾਪੀ ਲੈ ਕੇ ਪ੍ਰੈਸ ਕੌਸਲ ਆਫ ਇੰਡੀਆ ਨੂੰ ਵੀ ਲਿਖਿਆ ਜਾਵੇਗਾ ਤੇ ਇਹ ਮਾਮਲਾ ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਸ੍ਰੀ ਕੇ.ਬੀ.ਪੰਡਤ ਦੇ ਵੀ ਨੋਟਿਸ ਵਿੱਚ ਲਿਆ ਦਿੱਤਾ ਗਿਆ ਹੈ ਅਤੇ ਉਹਨਾਂ ਨੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top