Share on Facebook

Main News Page

ਮੋਗਾ ਸਦਭਾਵਨਾ ਰੈਲੀ ਤੋਂ ਵਾਪਸ ਪਰਤਦੇ ਸਮੇਂ ਜ਼ਿਆਦਾ ਸ਼ਰਾਬ ਪੀਣ ਕਾਰਨ ਇੱਕ ਵਿਅਕਤੀ ਦੀ ਮੌਤ

- ਅਗਲੇਰੀ ਕਾਰਵਾਈ ਲਈ ਪਰਿਵਾਰਕ ਮੈਂਬਰਾਂ ਵੱਲੋਂ ਪੋਸਟ ਮਾਰਟਮ ਦਾ ਇੰਤਜ਼ਾਰ

ਭਦੌੜ 29 ਨਵੰਬਰ 2015: ਸੂਤਰਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਮੋਗਾ ਸਦਭਾਵਨਾ ਰੈਲੀ ਤੋਂ ਵਾਪਸ ਪਰਤਦੇ ਸਮੇਂ ਜ਼ਿਆਦਾ ਸ਼ਰਾਬ ਪੀਣ ਕਾਰਨ ਪਿੰਡ ਅਲਕੜ੍ਹਾ ਦੇ ਇੱਕ ਪਾਰਟੀ ਵਰਕਰ ਦੀ ਮੌਤ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਅਲਕੜ੍ਹਾਂ ਦਾ ਦਲੀਪ ਸਿੰਘ ਪੁੱਤਰ ਮਸਤਾਨ ਸਿੰਘ ਪਾਰਟੀ ਵਰਕਰਾਂ ਦੇ ਜੱਥੇ ਨਾਲ ਮੋਗਾ ਰੈਲੀ '
ਤੇ ਗਿਆ ਸੀ। ਭਰੋਸੇਯੋਗ ਸੂਤਰਾਂ ਅਨੁਸਾਰ ਰੈਲੀ ਉਪਰੰਤ ਵਾਪਸੀ 'ਤੇ ਬੱਸ 'ਚ ਸਵਾਰ ਵਰਕਰਾਂ ਨੇ ਪਿੰਡ ਤਲਵੰਡੀ ਤੋਂ ਦੋ ਪੇਟੀਆਂ ਸ਼ਰਾਬ ਖ਼ਰੀਦ ਲਈ। ਜਿਸ ਚੋਂ ਦਲੀਪ ਸਿੰਘ ਦੇ ਜ਼ਿਆਦਾ ਸ਼ਰਾਬ ਪੀਣ ਕਾਰਨ ਉਸਦੀ ਤਬੀਅਤ ਵਿਗੜ ਗਈ ਅਤੇ ਉਸਨੂੰ ਨੀਮ ਬੇਹੋਸ਼ੀ ਦੀ ਹਾਲਤ 'ਚ ਉਸਦੇ ਘਰ ਛੱਡਿਆ ਗਿਆ। ਦਲੀਪ ਸਿੰਘ ਦੇ ਪਰਿਵਾਰਕ ਮੈਂਬਰ ਉਸਨੂੰ ਸਿਵਲ ਹਸਪਤਾਲ ਭਦੌੜ ਲੈ ਕੇ ਆਏ ਜਿੱਥੇ ਉਸਨੂੰ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ। ਸੂਤਰਾਂ ਅਨੁਸਾਰ ਦਲੀਪ ਸਿੰਘ ਦੀ ਅੱਖ ਕੋਲ ਜਖ਼ਮ ਦਾ ਨਿਸ਼ਾਨ ਵੀ ਸੀ ਜਿਸ ਚੋਂ ਖੂਨ ਵਗ ਰਿਹਾ ਸੀ।

ਥਾਣਾ ਭਦੌੜ ਦੇ ਮੁਨਸ਼ੀ ਰਜਿੰਦਰ ਸਿੰਘ ਨੇ ਮੌਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟ ਮਾਰਟਮ ਲਈ ਬਰਨਾਲਾ ਭੇਜ ਦਿੱਤਾ ਹੈ। ਤਫਤੀਸ਼ੀ ਅਫ਼ਸਰ ਪਰਮਜੀਤ ਸਿੰਘ ਏ.ਐਸ.ਆਈ. ਨੇ ਦੱਸਿਆ ਕਿ ਪਰਿਵਾਰ ਵਾਲੇ ਪੋਸਟਮਾਰਟਮ ਦੀ ਰਿਪੋਰਟ ਉਡੀਕ ਰਹੇ ਹਨ ਇਸ ਉਪਰੰਤ ਪਰਿਵਾਰ ਮੁਤਾਬਕ ਅਗਲਾ ਕਦਮ ਚੁੱਕਿਆ ਜਾਵੇਗਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top