Share on Facebook

Main News Page

ਕਾਲੀ ਚੰਦੂਮਾਜਰਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਅਕਾਲੀ ਦਲ ਮਾਨ ਰੋਪੜ ਦੇ ਪ੍ਰਧਾਨ ਰਣਜੀਤ ਸਿੰਘ ਦੀ ਪੱਗ ਉਤਾਰੀ ਤੇ ਕੁੱਟਿਆ

22 ਦਸੰਬਰ 2015: ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਜਿੱਥੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਨੇ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਤੋਖਗੜ੍ਹ ਅਤੇ ਇੰਦਰਜੀਤ ਸਿੰਘ ਸੋਢੀ ਦੀ ਕੁੱਟਮਾਰ ਕੀਤੀ, ਉੱਥੇ ਹੀ ਇਨ੍ਹਾਂ ਦੋਵਾਂ ਦੀਆਂ ਦਸਤਾਰਾਂ ਵੀ ਉਤਾਰ ਦਿੱਤੀਆਂ ਗਈਆਂ ਅਤੇ ਪੁਲੀਸ ਜੁੱਤੀਆਂ ਸਮੇਤ ਪੰਡਾਲ ਵਿੱਚ ਦਾਖ਼ਲ ਹੋ ਗਈ ਜਿਸ ਕਾਰਨ ਪੰਡਾਲ ਵਿੱਚ ਜੁੜੇ ਸ਼ਰਧਾਲੂਆਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ।

ਪ੍ਰਤੱਖ ਦਰਸ਼ੀਆਂ ਅਨੁਸਾਰ ਅੱਜ ਵੱਡੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਲਈ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਭਾਈ ਸੰਗਤ ਸਿੰਘ ਦੀਵਾਨ ਹਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸਮਾਗਮ ਨੂੰ ਸੰਬੋਧਨ ਕਰਨ ਲਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਉਜਾਗਰ ਸਿੰਘ ਬਡਾਲੀ, ਬੀਬੀ ਸਤਵੰਤ ਕੌਰ ਸੰਧੂ ਤੇ ਬੀਬੀ ਜਗਮੀਤ ਕੌਰ ਸੰਧੂ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਸਟੇਜ ਉੱਤੇ ਬਿਰਾਜ਼ਮਾਨ ਸਨ, ਇਸ ਦੌਰਾਨ ਹੀ ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਤੋਖਗੜ੍ਹ ਅਤੇ ਇੰਦਰਜੀਤ ਸਿੰਘ ਸੋਢੀ ਵੀ ਮੱਥਾ ਟੇਕਣ ਲਈ ਆ ਗਏ ਤੇ ਉਹ ਨਤਮਸਤਕ ਹੋ ਕੇ ਸਟੇਜ ਦੇ ਅੱਗੇ ਹੀ ਬੈਠ ਗਏ, ਜਿਸ ’ਤੇ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਉਹ ਪੰਡਾਲ ਤੋਂ ਬਾਹਰ ਚਲੇ ਜਾਣ, ਜਦੋਂ ਉਹ ਪੰਡਾਲ ਤੋਂ ਬਾਹਰ ਨਾ ਗਏ, ਤਾਂ ਅਕਾਲੀ ਦਲ ਦੇ ਆਗੂਆਂ ਵੱਲੋਂ ਦੋਵਾਂ ਦੀ ਕਿਸੇ ਗੱਲ ਨੂੰ ਲੈ ਕੇ ਕੁੱਟਮਾਰ ਸ਼ੁਰੂ ਕਰ ਦਿੱਤੀ, ਦੋਵਾਂ ਆਗੂਆਂ ਦੀਆਂ ਦਸਤਾਰਾਂ ਵੀ ਲਹਿ ਗਈਆਂ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top