Share on Facebook

Main News Page

ਫਤਿਹਗੜ੍ਹ ਸਾਹਿਬ ਸ਼ਹੀਦੀ ਜੋੜ ਮੇਲੇ 'ਤੇ ਹੋਇਆ ਮੱਕੜ ਦਾ ਵਿਰੋਧ; ਵਿਰੋਧ ਕਰਨ ਵਾਲੀ ਸੰਗਤ ਨੂੰ ਕਿਹਾ ਬਦਤਮੀਜ਼

December 26, 2015 | By ਸੁਖਵਿੰਦਰ ਸਿੰਘ
ਫਤਿਹਗੜ੍ਹ ਸਾਹਿਬ: ਬੀਤੇ ਦਿਨਾਂ ਦੌਰਾਨ ਵਾਪਰੀਆਂ ਘਟਨਾਵਾਂ ਕਾਰਨ ਸਿੱਖ ਸੰਗਤ ਵਿੱਚ ਪੈਦਾ ਹੋਇਆ ਰੋਹ ਅਜੇ ਵੀ ਜਿਓਂ ਦਾ ਤਿਓਂ ਬਰਕਰਾਰ ਹੈ, ਜਿਸ ਦੀ ਮਿਸਾਲ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਤੇ ਉਦੋਂ ਵੇਖਣ ਨੂੰ ਮਿਲੀ ਜਦੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਸੰਗਤ ਨੂੰ ਸੰਬੋਧਨ ਹੋਣ ਲੱਗੇ, ਤਾਂ ਸੰਗਤ ਵਿੱਚੋਂ ਜੈਕਾਰੇ ਲੱਗਣੇ ਸ਼ੁਰੂ ਹੋ ਗਏ ਤੇ ਮੱਕੜ ਨੂੰ ਪੰਜ ਮਿੰਟ ਤੱਕ ਇੱਕ ਸ਼ਬਦ ਵੀ ਨਹੀਂ ਬੋਲਣ ਦਿੱਤਾ ਗਿਆ।

ਇੰਡੀਅਨ ਐਕਸਪ੍ਰੈਸ ਅਖਬਾਰ ਵਿੱਚ ਛਪੀ ਖਬਰ ਅਨੁਸਾਰ ਗੁਰਦੁਆਰਾ ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਵੀ ਸੰਗਤ ਨੂੰ ਚੁੱਪ ਕਰਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਸੰਗਤ ਵਿਚੋਂ ਲਗਾਤਾਰ “ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ” ਦੇ ਜੈਕਾਰਿਆਂ ਦੀ ਆਵਾਜ਼ ਆਉਂਦੀ ਰਹੀ।

ਬਾਅਦ ਵਿੱਚ ਮੱਕੜ ਸੰਗਤ ਨੂੰ ਸੰਬੋਧਨ ਹੋਏ ਤੇ ਉਨ੍ਹਾਂ ਗੁੱਸੇ ਵਿੱਚ ਕਿਹਾ ਕਿ ਇਹ ਹਰਕਤ ਬਦਤਮੀਜ਼ੀ ਵਾਲੀ ਹੈ। ਮੱਕੜ ਨੇਂ ਕਿਹਾ ਕਿ ਅਸੀਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਤਿਕਾਰ ਭੇਂਟ ਕਰਨ ਇਸ ਸਥਾਨ 'ਤੇ ਆਏ ਹਾਂ, ਤੇ ਇਸ ਜਗ੍ਹਾ ਅਜਿਹਾ ਵਿਹਾਰ ਕਰਨਾ ਠੀਕ ਨਹੀਂ। ਉਨ੍ਹਾਂ ਕਿਹਾ ਕਿ ਮੈਨੂੰ ਨਾ ਬੋਲਣ ਦੇਣ ਨਾਲ ਕੋਈ ਵੀ ਮਸਲਾ ਹੱਲ ਨਹੀਂ ਹੋ ਸਕਦਾ।


ਟਿੱਪਣੀ: ਇੱਕ ਗੱਲ ਸਹੀ ਕਹੀ ਮੱਕਾਰ ਨੇ ਕਿ "ਮੈਨੂੰ ਨਾ ਬੋਲਣ ਦੇਣ ਨਾਲ ਕੋਈ ਵੀ ਮਸਲਾ ਹੱਲ ਨਹੀਂ ਹੋ ਸਕਦਾ।"... ਸਿਰਫ ਇਸ ਨੂੰ ਹਟਾ ਕੇ, ਛਿੱਤਰਾਂ ਦਾ ਹਾਰ ਪਾ ਕੇ ਬਹੁਤ ਸਾਰੇ ਮਸਲੇ ਹਲ ਹੋ ਸਕਦੇ ਹਨ... ਕਿ ਨਹੀਂ ?

- ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top