Share on Facebook

Main News Page

ਅਮਰੀਕਾ ਵਿੱਚ ਸਿੱਖ ਵਿਦਿਆਰਥੀਆਂ ਨਾਲ ਸਕੂਲਾਂ ਵਿੱਚ ਹੁੰਦੀ ਧੱਕੇਸ਼ਾਹੀ ‘ਤੇ ਸਿੱਖ ਵਿਦਿਆਰਥੀ ਨੇ ਕਿਤਾਬ ਲਿਖੀ

ਨਿਊਯਾਰਕ (10 ਫਰਵਰੀ, 2016): ਸਿੱਖ ਵਿਦਿਆਰਥੀਆਂ ਨਾਲ ਹੁੰਦੀ ਧੱਕੇਸ਼ਾਹੀ ਰੋਕਣ ਅਤੇ ਸਿੱਖ ਧਰਮ ਵਿੱਚ ਦਸਤਾਰ ਦੀ ਮਹੱਤਤਾ ਅਤੇ ਸਿੱਖ ਸਭਿਆਚਾਰ ਦਾ ਪ੍ਰਚਾਰ ਕਰਨ ਲਈ ਅਮਰੀਕਾ ਦੇ ਇੱਕ ਸਿੱਖ ਵਿਦਿਆਰਥੀ ਨੇ ਕਿਤਾਬ ਲਿਖੀ ਹੈ।

ਅਮਰੀਕਾ ਵਿਚ 18 ਸਾਲਾਂ ਦੇ ਇੱਕ ਸਿੱਖ ਲੜਕੇ ਨੇ ਆਪਣੇ ਭਾਈਚਾਰੇ ਦੇ ਵਿਦਿਆਰਥੀਆਂ ਨਾਲ ਅਮਰੀਕਾ ਵਿਚ ਹੁੰਦੀ ਧੱਕੇਸ਼ਾਹੀ ਸਬੰਧੀ ਇੱਕ ਕਿਤਾਬ ਲਿਖੀ ਹੈ। ਨਿਊ ਜਰਸੀ ਦੇ ਹਾਈ ਸਕੂਲ ਦੇ ਵਿਦਿਆਰਥੀ ਕਰਨਵੀਰ ਸਿੰਘ ਪੰਨੂੰ ਨੇ “ਅਮਰੀਕੀ ਸਿੱਖ ਬੱਚਿਆਂ ਧੱਕੇਸ਼ਾਹੀ” ਦੇ ਸਿਰਲੇਖ ਹੇਠ ਇੱਕ ਕਿਤਾਬ ਲਿਖੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਨਵੀਰ ਸਿੰਘ ਪੰਨੂੰ ਨੇ ਦੱਸਿਆ ਕਿ ਮੈਂ ਰੋਜ਼ਾਨਾ ਹੁੰਦੀਆਂ ਅਜਿਹੀਆਂ ਘਟਨਾਵਾਂ ਦੇ ਸ਼ਿਕਾਰ ਆਪਣੇ ਭਾਈਚਾਰੇ ਦੇ ਵਿਦਿਆਰਥੀਆਂ ਦੀ ਮਦਦ ਕਰਨੀ ਚਾਹੁੰਦਾ ਸੀ ਜਿਸ ਕਰਕੇ ਮੈਂ ਇਹ ਕਿਤਾਬ ਲਿਖੀ ਹੈ।

ਆਪਣੀ ਕਿਤਾਬ ਵਿਚ ਪੰਨੂੰ ਨੇ ਸਿੱਖ ਧਰਮ ਦੇ ਰੀਤੀ ਰਿਵਾਜ਼ਾਂ, ਇੱਕ ਸਿੱਖ ਲਈ ਦਸਤਾਰ ਦੀ ਮਹੱਤਤਾ ਅਤੇ ਅਮਰੀਕਾ ਵਿਚ ਸਿੱਖਾਂ ਦੇ ਇਤਹਾਸ ਦਾ ਉਚੇਚਾ ਜ਼ਿਕਰ ਕੀਤਾ ਹੈ।

ਇਸ ਦੇ ਨਾਲ ਹੀ ਉਸ ਨੇ ਅਮਰੀਕੀ ਸਕੂਲਾਂ ਵਿਚ ਸਿੱਖ ਬੱਚਿਆਂ ਨਾਲ ਹੁੰਦੀ ਧੱਕੇਸ਼ਾਹੀ ਬਾਰੇ ਸਰਵੇਖਣਾਂ ਦੀਆਂ ਰਿਪੋਰਟਾਂ ਦਾ ਵੀ ਵਿਸਥਾਰ ਨਾਲ ਜ਼ਿਕਰ ਕਰਦਿਆਂ ਸਲਾਹ ਦਿੱਤੀ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਮਨੋਵਿਗਿਆਨੀਆਂ ਅਤੇ ਮਾਨਸਿਕ ਰੋਗਾਂ ਦੇ ਮਾਹਿਰਾਂ ਦੀ ਮਦਦ ਨਾਲ ਰੋਕਿਆ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਸਿੱਖਾਂ ਨੂੰ ਆਪਣੀ ਨਿਵੇਕਲੀ ਪਛਾਣ ਕਰਕੇ ਅਤੇ ਇਸ ਪਛਾਣ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਨਾਲ ਹੋਣ ਕਰਕੇ ਜਿੱਥੇ ਆਮ ਸਿੱਖਾਂ ਨੂੰ ਕਈ ਵਾਰ ਪ੍ਰੇਸ਼ਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉੱਥੇ ਵਿਦੇਸ਼ਾਂ ਵਿੱਚ ਖਾਸ ਕਰਕੇ ਅਮਰੀਕੀ ਸਕੂਲਾਂ ਵਿੱਚ ਪੜ੍ਹਦੇ ਸਿੱਖ ਬੱਚਿਆਂ ਨੂੰ ਧੱਕੇ ਸ਼ਾਹੀ ਦਾ ਸ਼ਿਕਾਰ ਹੋਣਾ ਪੈਦਾ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top