Share on Facebook

Main News Page

ਸਿੱਖ ਸੰਗਤਾਂ ਨੂੰ ਉਸ ਬ੍ਰਾਹਮਣਵਾਦ ਅਤੇ ਮਨਮਤਿ ਨਾਲ ਜੋੜਨ ਲਈ ਵਿਸ਼ੇਸ਼ ਮੁਫਤ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ
-: ਪ੍ਰੋ. ਦਰਸ਼ਨ ਸਿੰਘ ਖ਼ਾਲਸਾ

ਤੁਖਾਰੀ ਮਹਲਾ 1 ॥
ਏ ਮਨ ਮੇਰਿਆ ਤੂ ਸਮਝੁ ਅਚੇਤ ਇਆਣਿਆ ਰਾਮ ਏ ਮਨ ਮੇਰਿਆ ਛਡਿ ਅਵਗਣ ਗੁਣੀ ਸਮਾਣਿਆ ਰਾਮ ॥ ਪੰਨਾਂ 1112

ਸਿੰਘੋ ਸੋਚੋ 1999 ਵਿੱਚ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਪਾਕਿਸਤਾਨ ਦੇ ਗੁਰਦੁਆਰਿਆਂ ਦੀ ਸਿਰਫ ਗੋਲਕ ਸ਼੍ਰੋਮਣੀ ਕਮੇਟੀ ਦੇ ਹੱਥੋਂ ਨਿਕਲੀ, ਹਾਲਾਂਕਿ ਉਸ ਤੋਂ ਬਾਅਦ ਉਥੋਂ ਦੇ ਗਰਦੁਆਰਿਆਂ ਦੀ ਨੁਹਾਰ ਬਦਲ ਗਈ, ਪਰ ਜਿਨ੍ਹਾਂ ਗੁਰਦੁਆਰਿਆਂ ਦੇ ਦਰਸ਼ਨ ਦੀਦਾਰ ਦੀ ਅਰਦਾਸ ਪਿਛਲੇ ਸੱਠ ਸਾਲਾਂ ਤੋਂ ਕੀਤੀ ਤੇ ਕਰਵਾਈ ਜਾ ਰਹੀ ਸੀ, ਸ਼੍ਰੋਮਣੀ ਕਮੇਟੀ ਵੱਲੋਂ ਸਿੱਖਾਂ ਨੂੰ ਉਨ੍ਹਾਂ ਹੀ ਪਾਕਿਸਤਾਨ ਦੇ ਗੁਰਦੁਆਰਿਆਂ ਦਾ ਬਾਈਕਾਟ ਦਾ ਕਰਨ ਲਈ ਹਿਦਾਇਤ ਕਰ ਦਿੱਤੀ ਗਈ ਸੀ।

ਦੂਜੇ ਪਾਸੇ ਜਿਸ ਗੁਰਦੁਆਰੇ ਵਿੱਚ ਕੂੜ੍ਹ ਗ੍ਰੰਥ ਦਾ ਪ੍ਰਕਾਸ਼ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਦੀਵਆਂ ਵਾਲੀਆਂ ਆਰਤੀਆਂ, ਬਕਰਿਆਂ ਦੀ ਬਲੀ, ਭੰਗ ਦੇ ਭੋਗ, ਧੋਤੀਆਂ, ਠਾਠੀਆਂ ਨਾਲ ਪ੍ਰਵੇਸ਼, ਟੱਲੀਆਂ ਖੜਕਾ ਕੇ ਸ਼ਰੇਆਮ ਬ੍ਰਾਹਮਣਵਾਦ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਉਥੋਂ ਦੀ ਮਨਮਤੀ ਮਰਿਆਦਾ ਬਦਲਣ ਦੀ ਥਾਂਵੇਂ ਸਿੱਖ ਸੰਗਤਾਂ ਨੂੰ ਉਸ ਬ੍ਰਾਹਮਣਵਾਦ ਅਤੇ ਮਨਮਤਿ ਨਾਲ ਜੋੜਨ ਲਈ ਵਿਸ਼ੇਸ਼ ਮੁਫਤ ਰੇਲਗੱਡੀਆਂ ਚਲਾਈਆਂ ਜਾ ਰਹੀਆਂ ਹਨ, ਆਖਿਰ ਇਹ ਕੀ ਸਾਜਿਸ਼ ਹੈ ਅਤੇ ਇਸ ਦੇ ਪਿੱਛੇ ਕੌਣ ਖੜਾ ਹੈ, ਜ਼ਰਾ ਸੋਚੋ!!!

ਗੁਰੂ ਗ੍ਰੰਥ ਸਾਹਿਬ ਦੇ ਦਰ ਦਾ ਕੂਕਰ
ਦਰਸ਼ਨ ਸਿੰਘ ਖ਼ਾਲਸਾ


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top