Share on Facebook

Main News Page

ਮਿਸ਼ਨਰੀ ਕਾਲਜਾਂ ਦੇ ਸਿਲੇਬਸ ਨੂੰ ਇੱਕ ਕਰਨ ਤੋਂ ਪਹਿਲਾਂ ਸ੍ਰੋਮਣੀ ਕਮੇਟੀ ਅਧੀਨ ਆਉਂਦੇ ਗੁਰਦੁਆਰਿਆਂ ਵਿੱਚ ਮਰਿਯਾਦਾ ਇੱਕ ਕਰੇ
-: ਇਕਵਾਕ ਸਿੰਘ ਪੱਟੀ

ਅੰਮ੍ਰਿਤਸਰ: ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕਾਬਜ਼ ਪੁਜਾਰੀਆਂ ਵੱਲੋਂ ਕੁੱਝ ਪੰਥ ਵਿਰੋਧੀ ਹੱਥਠੋਕਿਆਂ ਦੇ ਕਹਿਣ ਤੇ ਧਰਮ ਪ੍ਰਚਾਰ ਕਰਨ ਲਈ ਦਿਨ ਰਾਤ ਇੱਕ ਕਰਨ ਵਾਲੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਮਾਣਿਤ ‘ਸਿੱਖ ਰਹਿਤ ਮਰਯਾਦਾ’ ਤੇ ਦ੍ਰਿੜਤਾ ਦੇਣ ਵਾਲੇ ਸਿੱਖ ਮਿਸ਼ਨਰੀ ਅਤੇ ਗੁਰਮਤਿ ਕਾਲਜਾਂ ਦੇ ਸਿਲੇਬਸ ਨੂੰ ਇੱਕ ਕਰਨ ਸਬੰਧੀ ਆਦੇਸ਼ ਜਾਰੀ ਕੀਤਾ ਗਿਆ ਹੈ। ਜਦਕਿ ਮਿਸ਼ਨਰੀ ਕਾਲਜਾਂ ਦਾ ਸਿਲੇਬਸ ਪਹਿਲਾਂ ਹੀ ਕੇਵਲ ਗੁਰੂ ਗ੍ਰੰਥ ਸਾਹਿਬ ਜੀ ਦੀ ਨਿਰੋਲ ਬਾਣੀ 'ਤੇ ਆਧਾਰਿਤ ਅਤੇ ਪੁਰੀ ਤਰ੍ਹਾਂ ਸਿੱਖ ਫਲਸਫੇ ਨੂੰ ਸਮਰਪਤ ਹੈ, ਜਦਕਿ ਪੰਜਾਬ ਵਿੱਚ ਫੇਲੇ ਹਜ਼ਾਰਾਂ ਡੇਰਿਆਂ ਅਤੇ ਸ੍ਰੋਮਣੀ ਕਮੇਟੀ ਦੇ ਆਦਾਰਿਆਂ ਸਮੇਤ ਗੁਰਦੁਆਰਾ ਸਾਹਿਬਾਨਾਂ ਵਿੱਚ ਅੱਜ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਈ ‘ਸਿੱਖ ਰਹਿਤ ਮਰਯਾਦਾ’ ਇੱਕ ਨਹੀਂ ਹੋ ਸਕੀ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨੌਜਵਾਨ ਸਿੱਖ ਚਿੰਤਕ ਅਤੇ ਲੇਖਕ ਸ. ਇਕਵਾਕ ਸਿੰਘ ਪੱਟੀ ਨੇ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਕੀਤਾ। ਸ. ਪੱਟੀ ਨੇ ਕਿਹਾ ਪੂਰੀ ਨਿਸ਼ਕਾਮਤਾ ਅਤੇ ਲਗਨ ਨਾਲ ਧਰਮ ਪ੍ਰਚਾਰ ਦੇ ਖੇਤਰ ਵਿੱਚ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਅ ਰਹੀਆਂ ਮਿਸ਼ਨਰੀ ਸੰਸਥਾਵਾਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਕਾਬਜ਼ ਇੱਕ ਅਖੌਤੀ ਪੰਥਕ ਅਤੇ ਸਿਆਸੀ ਪਾਰਟੀ ਦੇ ਪ੍ਰਭਾਵ ਹੇਠ ਕੁੱਝ ਪੰਥ ਵਿਰੋਧੀ ਹੱਥਟੋਕਿਆਂ ਅਤੇ ਦੋਗਲੇ ਕਿਰਦਾਰ ਵਾਲੇ ਵਿਅਕਤੀਆਂ ਦੇ ਕਹਿਣ ਤੇ ਆਦੇਸ਼, ਸੰਦੇਸ਼ ਅਤੇ ਹੁਕਮਨਾਮੇ ਜਾਰੀ ਕਰਨ ਵਾਲੇ ਪੁਜਾਰੀਵਾਦ ਨੂੰ ਅੱਜ ਤੱਕ ਸ੍ਰੀ ਅਕਾਲ ਤਖ਼ਤ ਸਾਿਹਬ ਦੀ ਮਰਯਾਦਾ ਦਾ ਹੋ ਰਿਹਾ ਘਾਣ ਤਾਂ ਕਦੇ ਨਜ਼ਰ ਨਹੀਂ ਆਇਆ। ਉਹਨਾਂ ਕਿਹਾ ਮਿਸ਼ਨਰੀ ਕਾਲਜਾਂ ਦੀ ਮਾਨਤਾ ਰੱਦ ਕਰਨ ਦੀਆਂ ਗਿੱਦੜ ਭੱਬਕੀਆਂ ਦੇਣ ਨਾਲੋਂ ਚੰਗਾ ਕਿ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਿਆ ਜਾਵੇ ਅਤੇ ਆਪਣੇ ਪਾਪ ਸਮੁੱਚੇ ਸਿੱਖ ਪੰਥ ਕੋਲੋਂ ਬਖਸ਼ਾਉਣ ਲਈ ਯਤਨ ਕਰਨ।


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top