Share on Facebook

Main News Page

ਭਾਂਵੇਂ ਗੋਲੀ ਮਾਰ ਦਿਓ, ਧੁੰਮਾਂ ਨਾਲ ਸਮਝੌਤਾ ਨਹੀਂ ਕਰਾਂਗੇ
-: ਭਾਈ ਰਣਜੀਤ ਸਿੰਘ ਢੱਡਰੀਆਂ

ਪਟਿਆਲਾ: ਪ੍ਰਮੇਸ਼ਵਰ ਦੁਆਰ ਦੇ ਮੁਖੀ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਇਹ ਸਾਫ ਤੌਰ ‘ਤੇ ਕਹਿ ਦਿੱਤਾ ਹੈ ਕਿ ਉਹ ਕਿਸੇ ਵੀ ਹਾਲਾਤਾਂ ਵਿਚ ਬਾਬਾ ਹਰਨਾਮ ਸਿੰਘ ਧੂੰਮਾਂ ਨਾਲ ਸਮਝੋਤਾ ਨਹੀਂ ਕਰਨਗੇ।

ਢੱਡਰਿਆਂ ਵਾਲਿਆਂ ਨੇ ਕਿਹਾ ਕਿ ਉਹ ਇਸ ਤਰ੍ਹਾਂ ਸਮਝੌਤਾ ਨਹੀਂ ਕਰਨਗੇ ਭਾਂਵੇ ਇਸ ਲਈ ਉਹਨਾਂ ਨੂੰ ਗੋਲੀ ਹੀ ਕਿਉਂ ਨਾ ਮਾਰ ਦਿੱਤੀ ਜਾਵੇ। ਉਹ ਕਦੇ ਵੀ ਆਪਣੇ ਜ਼ਮੀਰ ਨੂੰ ਮਰਨ ਨਹੀਂ ਦੇਣਗੇ।

ਉਨ੍ਹਾਂ ਸਰਕਾਰ ‘ਤੇ ਵਾਰ ਕਰਦਿਆਂ ਕਿਹਾ ਕਿ ਸਰਕਾਰ ਆਖ ਰਹੀ ਹੈ ਕਿ ਦੋਨਾਂ ਧਿਰਾਂ ਵਿੱਚ ਸਮਝੌਤਾ ਹੋ ਜਾਵੇ, ਪਰ ਸਰਕਾਰ ਦਾ ਕੰਮ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਹੁੰਦਾ ਹੈ। ਜੇ ਸਰਕਾਰ ਇਸ ਤਰ੍ਹਾਂ ਨਹੀਂ ਕਰਦੀ ਤਾਂ ਸ਼ਰੇਆਮ ਕਤਲ ਹੋਇਆਂ ਕਰਨਗੇ ਅਤੇ ਸਰਕਾਰ ਸਮਝੌਤਾ ਕਰਵਾ ਦਿਆ ਕਰੇਗੀ।

ਦੱਸਣਯੋਗ ਹੈ ਕਿ 17 ਮਈ ਨੂੰ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਤੇ ਹੋਏ ਹਮਲੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੋਹਾਂ ਧਿਰਾਣ ਵਿਚਕਾਰ ਸੁਲਾਹ ਕਰਵਾਉਣ ਲਈ ਬਣਾਈ ਗਈ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਸੀ।


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top