Share on Facebook

Main News Page

ਢੱਡਰੀਆਂ ਵਾਲਿਆਂ 'ਤੇ ਹਮਲਾ ਡੂੰਘੀ ਸਾਜ਼ਿਸ਼ ਦਾ ਹਿੱਸਾ
-: ਅਖੰਡ ਕੀਰਤਨੀ ਜਥਾ

* ਪੰਥਕ ਸੰਕਟ ਵੇਲੇ ਸਿੱਖਾਂ ਨੂੰ ਇਕਮੁਠ ਹੋਣੋਂ ਰੋਕਣ ਦੀ ਹੋ ਸਕਦੀ ਹੈ ਸਾਜ਼ਿਸ਼
* ਪੰਜਾਬ ਨੂੰ 1978 ਵਾਂਗ ਮੁੜ ਅੱਗ ਦੀ ਭੱਠੀ 'ਚ ਧਕੇਲਣਾ ਚਾਹੁੰਦੀਆਂ ਸਿੱਖ ਵਿਰੋਧੀ ਤਾਕਤਾਂ

ਮੋਹਾਲੀ/ ਚੰਡੀਗੜ੍ਹ, 18 ਮਈ
ਅਖੰਡ ਕੀਰਤਨੀ ਜਥੇ ਨੇ ਉੱਘੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ 'ਤੇ ਹੋਏ ਜਾਨਲੇਵਾ ਹਮਲੇ ਨੂੰ ਕਾਇਰਤਾਪੂਰਨ ਕਰਾਰ ਦਿੰਦਿਆਂ ਇਸ ਦੇ ਲਈ ਸਿੱਧੇ ਤੌਰ 'ਤੇ ਸੂਬੇ ਦੀ ਸਰਕਾਰ ਤੇ ਪੁਲਿਸ ਵਿਵਸਥਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਅਖੰਡ ਕੀਰਤਨੀ ਜਥੇ ਦੇ ਮੁਖੀ ਭਾਈ ਬਖ਼ਸ਼ੀਸ਼ ਸਿੰਘ ਅਤੇ ਮੁੱਖ ਬੁਲਾਰੇ ਭਾਈ ਆਰ.ਪੀ. ਸਿੰਘ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਆਖਿਆ ਕਿ ਅੱਜ ਜਿਸ ਵੇਲੇ ਸਿੱਖ ਪੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ, ਸਿੱਖ ਸੰਸਥਾਵਾਂ, ਮਰਯਾਦਾਵਾਂ ਤੇ ਪਰੰਪਰਾਵਾਂ 'ਤੇ ਚੱਲ ਰਹੇ ਖ਼ਤਰਨਾਕ ਸਿਧਾਂਤਕ ਹਮਲਿਆਂ ਦਾ ਸਾਹਮਣਾ ਕਰ ਰਿਹਾ ਹੈ, ਉਸ ਵੇਲੇ ਇਕ ਉੱਘੇ ਸਿੱਖ ਪ੍ਰਚਾਰਕ 'ਤੇ ਹਮਲਾ ਹੋਣਾ ਇਹ ਦਰਸਾਉਂਦਾ ਹੈ ਕਿ ਸਿੱਖ ਵਿਰੋਧੀ ਤਾਕਤਾਂ ਡੂੰਘੀ ਯੋਜਨਾਬੰਦੀ ਤਹਿਤ ਪੰਜਾਬ ਦੇ ਹਾਲਾਤਾਂ ਨੂੰ ਮੁੜ 1978 ਵਾਂਗ ਅੱਗ ਦੀ ਭੱਠੀ ਵੱਲ ਧਕੇਲਣਾ ਚਾਹੁੰਦੀਆਂ ਹਨ।

ਉਨ੍ਹਾਂ ਆਖਿਆ ਕਿ ਪਿਛਲੇ ਸਮੇਂ ਦੌਰਾਨ ਸਿੱਖ ਪੰਥ 'ਤੇ ਸਿਧਾਂਤਕ ਅਤੇ ਸਰੀਰਕ ਹਮਲੇ ਤੇਜ਼ ਹੋਏ ਹਨ, ਜਿਸ ਦੌਰਾਨ ਇਕ ਪਾਸੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਪੰਜ ਪਿਆਰਿਆਂ, ਪੰਜ ਤਖ਼ਤ ਸਾਹਿਬਾਨ ਦਾ ਸਤਿਕਾਰ ਤੇ ਮਾਣ-ਮਰਯਾਦਾ ਨੂੰ ਖ਼ਤਮ ਕਰਨ, ਦੂਜੇ ਪਾਸੇ ਗੁਰਬਾਣੀ, ਅੰਮ੍ਰਿਤ ਦੀਆਂ ਪਰੰਪਰਾਵਾਂ ਤੇ ਗੁਰੂ ਸਿਧਾਂਤਾਂ 'ਤੇ ਵੱਡੇ ਹਮਲੇ ਹੋਏ ਹਨ। ਇਸ ਦੌਰਾਨ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ 'ਤੇ ਹੋਇਆ ਜਾਨਲੇਵਾ ਹਮਲਾ ਸਿੱਖ ਕੌਮ ਅੰਦਰ ਖਾਨਾਜੰਗੀ ਵਾਲੇ ਹਾਲਾਤ ਪੈਦਾ ਕਰਨ ਦੀ ਡੂੰਘੀ ਸਾਜ਼ਿਸ਼ ਅਤੇ ਪੰਜਾਬ ਦੇ ਮਾਹੌਲ ਨੂੰ ਲਾਂਬੂ ਲਾਉਣ ਦੀ ਨੀਤੀ ਦਾ ਹਿੱਸਾ ਹੈ, ਜਿਸ ਤੋਂ ਸਮੁੱਚੇ ਪੰਥ ਨੂੰ ਸੁਚੇਤ ਹੋਣ ਦੀ ਲੋੜ ਹੈ।

ਅਖੰਡ ਕੀਰਤਨੀ ਜਥੇ ਨੇ ਇਸ ਹਮਲੇ ਦੀ ਨਿੰਦਾ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਨੂੰ ਸਮਾਂ ਰਹਿੰਦਿਆਂ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਕਰਨਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਬਲਦੀ ਦੇ ਬੂਥੇ ਪੈਣ ਤੋਂ ਬਚਾਇਆ ਜਾ ਸਕੇ।

ਭਾਈ ਢੱਡਰੀਆਂ ਵਾਲਿਆਂ 'ਤੇ ਹਮਲੇ ਦੇ ਦੋਸ਼ੀਆਂ ਨੂੰ ਵੀ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਾਰੀ ਸਾਜ਼ਿਸ਼ ਨੂੰ ਬੇਪਰਦ ਕਰਨਾ ਚਾਹੀਦਾ ਹੈ। ਅਖੰਡ ਕੀਰਤਨੀ ਜਥੇ ਨੇ ਭਰੋਸਾ ਦਿਵਾਇਆ ਕਿ ਉਹ ਹਰ ਔਖੀ ਘੜੀ ਭਾਈ ਢੱਡਰੀਆਂ ਵਾਲਿਆਂ ਦੇ ਨਾਲ ਹਨ ਅਤੇ ਵਿਚਾਰਧਾਰਕ ਵਖਰੇਵਿਆਂ ਤੇ ਮਤਭੇਦਾਂ ਨੂੰ ਪਾਸੇ ਰੱਖ ਕੇ ਬਿਪਤਾ ਦੇ ਵੇਲੇ ਜਾਂ ਪੰਥਕ ਸੰਕਟ ਦੌਰਾਨ ਇਕ-ਦੂਜੇ ਦੇ ਨਾਲ ਖੜ੍ਹਨਾ ਸਾਰੀਆਂ ਸਿੱਖ ਜਥੇਬੰਦੀਆਂ ਅਤੇ ਸੰਸਥਾਵਾਂ ਦਾ ਨੈਤਿਕ ਫ਼ਰਜ਼ ਬਣਦਾ ਹੈ।

ਅਖੰਡ ਕੀਰਤਨੀ ਜਥੇ ਦੀਆਂ ਦੇਸ਼-ਵਿਦੇਸ਼ ਦੀਆਂ ਕੈਨੇਡਾ, ਅਮਰੀਕਾ, ਇੰਗਲੈਂਡ, ਆਸਟਰੇਲੀਆ, ਇਟਲੀ, ਨਿਊਜ਼ੀਲੈਂਡ ਅਤੇ ਜਰਮਨੀ ਆਦਿ ਇਕਾਈਆਂ ਨੇ ਵੀ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ 'ਤੇ ਹੋਏ ਹਮਲੇ ਦੀ ਨਿਖੇਧੀ ਦੇ ਮਤੇ ਪਾਏ ਹਨ।


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top