Share on Facebook

Main News Page

ਜਥੇਦਾਰ ਅਜਨਾਲਾ ਦੇ ਢੱਡਰੀਆਂ ਖਿਲਾਫ ਬੋਲੇ ਅਪਸ਼ਬਦ ਅਤਿ ਨਿੰਦਣਯੋਗ
-: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਨੇਡਾ

by punjabi_admin | Jun 9, 2016 | ਕੈਨੇਡਾ ਖਬਰਾਂ, ਖਬਰਾਂ, ਪੰਜਾਬ
ਬਰੈਂਪਟਨ (ਕੈਨੇਡਾ) ਸੰਗਰਾਵਾਂ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਕੇ ਦੀ 32ਵੀਂ ਵਰੇ ਗੰਢ ਮੌਕੇ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਅਮਰੀਕ ਸਿੰਘ ਅਜਨਾਲਾ ਵਲੋਂ ਆਪਣੇ ਭਾਸ਼ਨ ਮੌਕੇ ਭਾਈ ਰਣਜੀਤ ਸਿੰਘ ਢੱਡਰੀਆਂ ਬਾਰੇ ਬੋਲੀ ਗਈ ਸ਼ਬਦਾਵਾਲੀ ਅਤਿ ਨਿੰਦਣਯੋਗ ਹੈ।

ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਈਸਟ ਦੇ ਪ੍ਰਧਾਨ ਸੁਖਮਿੰਦਰ ਸਿੰਘ ਹੰਸਰਾ, ਸੂਬਾ ਪ੍ਰਧਾਨ ਭਾਈ ਕਰਨੈਲ ਸਿੰਘ ਅਤੇ ਯੂਥ ਦੇ ਪ੍ਰਧਾਨ ਪਰਮਿੰਦਰ ਸਿੰਘ ਪਾਂਗਲੀ ਨੇ ਦਿੱਤੇ। ਦੇਸ਼ ਵਿਦੇਸ਼ ਵਿੱਚ ਇਸ ਭਾਸ਼ਨ ਦੀ ਵਾਇਰਲ ਹੋਈ ਵੀਡੀਓ ਵੇਖ ਕੇ ਲੋਕ ਤੋਇ ਤੋਇ ਕਰਦੇ ਹਨ।

ਉਕਤ ਆਗੂਆਂ ਨੇ ਕਿਹਾ ਕਿ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਹੋਣ ਦਾ ਰੁਤਬਾ ਸਮਝਦਿਆਂ ਸਿੰਘ ਸਾਹਿਬ ਭਾਈ ਅਮਰੀਕ ਸਿੰਘ ਅਜਨਾਲਾ ਨੂੰ ਬੋਲਣ ਮੌਕੇ ਸੰਤੁਲਨ ਬਣਾ ਕੇ ਰੱਖਣਾ ਚਾਹੀਦਾ ਹੈ। ਗੁਰੂ ਨਾਨਕ ਸਾਹਿਬ ਦੇ ਮਹਾਂਵਾਕ ਅਨੁਸਾਰ ਕਿ “ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ॥” ਪੰਥ ਨੂੰ ਖੱਜਲ਼ ਖੁਆਰ ਹੁੰਦਿਆਂ ਬਹੁਤ ਸਮਾਂ ਬੀਤ ਚੁੱਕਾ ਹੈ।

ਹੁਣ ਸਾਡੇ ਜਥੇਦਾਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਦੇ ਸੰਦੇਸ਼ ਵੱਲ ਗੌਰ ਕਰਦਿਆਂ ਕੌਮ ਦੇ ਗਲੋਂ ਗੁਲਾਮੀ ਦਾ ਜੂਲਾ ਲਾਹੁਣ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਇਸ ਤਰ੍ਹਾਂ ਸਟੇਜਾਂ ਤੇ ਇੱਕ ਦੂਸਰੇ ਖਿਲਾਫ ਬਿਆਨਬਾਜੀ ਕਰਨੀ ਪੰਥ ਦੀ ਸੇਵਾ ਨਹੀਂ ਹੈ। ਉਕਤ ਆਗੂਆਂ ਨੇ ਸਿੰਘ ਸਾਹਿਬਾਨਾਂ ਨੂੰ ਅਪੀਲ ਕੀਤੀ ਕਿ ਉਹ ਕੌਮੀ ਏਜੰਡੇ 'ਤੇ ਅਮਲ ਕਰਨ ਅਤੇ ਕੌਮ ਦੇ ਆਜ਼ਾਦੀ ਦੇ ਸੰਘਰਸ਼ ਪ੍ਰਤੀ, ਕੌਮ ਨੂੰ ਲਾਮਬੰਦ ਕਰਨ।


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top