Share on Facebook

Main News Page

ਸਾਹਿਬਾਬਾਦ ਵਿਖੇ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਵਲੋਂ ਗੁਰਬਾਣੀ ਕੀਰਤਨ ਨੂੰ ਰੋਕਣ ਲਈ ਦਿੱਲੀ ਕਮੇਟੀ ਨੇ ਭੇਜੇ ਧੂਤੇ,
ਪਰ ਪ੍ਰਬੰਧਕਾਂ ਨੇ ਡੱਟ ਕੇ ਕਰਵਾਇਆ ਸਮਾਗਮ

ਪ੍ਰੋ. ਦਰਸ਼ਨ ਸਿੰਘ ਵਲੋਂ ਕੀਤੇ ਜਾ ਰਹੇ ਗੁਰਮਤਿ ਸਮਾਗਮਾਂ ਤੋਂ ਘਬਰਾਏ ਹੋਏ ਬਾਦਲ (ਅ)ਕਾਲੀ ਦਲ ਦਿੱਲੀ ਅਤੇ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਜੀ.ਕੇ. ਤੇ ਰਾਣਾ ਨੇ ਆਪਣੇ ਧੂਤੇ ਅਕਾਲ ਤਖ਼ਤ ਦੇ ਅਖੌਤੀ ਹੁਕਮਨਾਮੇ ਨਾਲ ਭੇਜ ਕੇ, ਉਨ੍ਹਾਂ ਗੁਰਮਤਿ ਸਮਾਗਮਾਂ ਨੂੰ ਰੁਕਵਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਗੁਰਦੁਆਰਾ ਪ੍ਰਬੰਧਕਾਂ ਨੇ ਇਨ੍ਹਾਂ ਧੂਤਿਆਂ ਨੂੰ ਅੰਦਰ ਵੀ ਵੜ੍ਹਨ ਨਹੀਂ ਦਿੱਤਾ ਤੇ ਭਜਾ ਦਿੱਤਾ ਤੇ ਗੁਰਮਤਿ ਸਮਾਗਮ ਪੂਰੀ ਦ੍ਰਿੜਤਾ ਨਾਲ ਕਰਵਾਏ।

ਭੇਜੇ ਗਏ ਧੁਤਿਆਂ ਵਿੱਚ ਇੱਕ ਦਾ ਨਾਮ ਹੈ ਜਸਮੈਨ ਸਿੰਘ ਨੋਨੀ, ਜਿਸਦਾ ਫੋਨ ਨੰਬਰ ਹੈ 99990 09936

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨਵੀਨ ਪਾਰਕ, ਸਾਹਿਬਾਬਾਦ ਵਿਖੇ 25-12-16 ਨੂੰ ਰਾਤ ਦੇ ਦੀਵਾਨ ਦੀ ਹਾਜ਼ਰੀ ਭਰਦੇ ਹੋਏ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ

ਸੋਰਠਿ ਮਹਲਾ ੩ ਘਰੁ ੧ ॥ ਸਤਿਗੁਰੁ ਸੁਖ ਸਾਗਰੁ ਜਗ ਅੰਤਰਿ ਹੋਰ ਥੈ ਸੁਖੁ ਨਾਹੀ ॥ ਹਉਮੈ ਜਗਤੁ ਦੁਖਿ ਰੋਗਿ ਵਿਆਪਿਆ ਮਰਿ ਜਨਮੈ ਰੋਵੈ ਧਾਹੀ ॥੧॥ ਪ੍ਰਾਣੀ ਸਤਿਗੁਰੁ ਸੇਵਿ ਸੁਖੁ ਪਾਇ ॥ ਸਤਿਗੁਰੁ ਸੇਵਹਿ ਤਾ ਸੁਖੁ ਪਾਵਹਿ ਨਾਹਿ ਤ ਜਾਹਿਗਾ ਜਨਮੁ ਗਵਾਇ ॥ ਰਹਾਉ ॥ ਤ੍ਰੈ ਗੁਣ ਧਾਤੁ ਬਹੁ ਕਰਮ ਕਮਾਵਹਿ ਹਰਿ ਰਸ ਸਾਦੁ ਨ ਆਇਆ ॥ ਸੰਧਿਆ ਤਰਪਣੁ ਕਰਹਿ ਗਾਇਤ੍ਰੀ ਬਿਨੁ ਬੂਝੇ ਦੁਖੁ ਪਾਇਆ ॥੨॥ ਸਤਿਗੁਰੁ ਸੇਵੇ ਸੋ ਵਡਭਾਗੀ ਜਿਸ ਨੋ ਆਪਿ ਮਿਲਾਏ ॥ ਹਰਿ ਰਸੁ ਪੀ ਜਨ ਸਦਾ ਤ੍ਰਿਪਤਾਸੇ ਵਿਚਹੁ ਆਪੁ ਗਵਾਏ ॥੩॥ ਇਹੁ ਜਗੁ ਅੰਧਾ ਸਭੁ ਅੰਧੁ ਕਮਾਵੈ ਬਿਨੁ ਗੁਰ ਮਗੁ ਨ ਪਾਏ ॥ ਨਾਨਕ ਸਤਿਗੁਰੁ ਮਿਲੈ ਤ ਅਖੀ ਵੇਖੈ ਘਰੈ ਅੰਦਰਿ ਸਚੁ ਪਾਏ ॥੪॥੧੦॥ {ਪੰਨਾ 603}

ਗਾਇਨ ਕੀਤਾ ਤੇ ਗੁਰਮਤਿ ਅਨੁਸਾਰੀ ਤੇ ਮੌਜੂਦਾ ਸਿੱਖ ਹਾਲਾਤਾਂ ਦੇ ਮੱਦੇਨਜ਼ਰ ਵਿਆਖਿਆ ਕੀਤੀ।


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top