Share on Facebook

Main News Page

ਲੁੱਚਾ ਲੰਗਾਹ ਵੱਲੋਂ ਪਾਰਟੀ ਦੇ ਸਾਰੇ ਅਹੁਦਿਆਂ ਤੇ ਸ਼ੋਮਣੀ ਕਮੇਟੀ ਦੀ ਮੈਂਬਰੀ ਤੋਂ ਅਸਤੀਫਾ

ਵਿਜੇਪਾਲ ਬਰਾੜ
ਚੰਡੀਗੜ੍ਹ, 29 ਸਤੰਬਰ, 2017 : ਸ਼ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਸ਼ੋਮਣੀ ਕਮੇਟੀ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ । ਲੰਗਾਹ ਨੇ ਆਪਣੇ ਖਿਲਾਫ ਦਰਜ ਕੇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦੇ ਹੋਏ ਕਿਹਾ ਹੈ ਕਿ ਉਹਨਾਂ ਨੂੰ ਦੇਸ਼ ਦੀ ਨਿਆਂਇਕ ਪ੍ਰਕਿਰਿਆ ਤੇ ਪੂਰਾ ਭਰੋਸਾ ਹੈ ਤੇ ਉਹ ਨਿਰਦੋਸ਼ ਸਾਬਤ ਹੋ ਕੇ ਹੀ ਨਿਕਲਣਗੇ । ਸ਼ੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਲੰਗਾਹ ਦੇ ਅਸਤੀਫੇ ਨੂੰ ਮੰਜੂਰ ਕਰ ਲਿਆ ਗਿਆ ਹੈ ।

ਸੁੱਚਾ ਸਿੰਘ ਲੰਗਾਹ ਵੱਲੋਂ ਪ੍ਰੈਸ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਉਹਨਾਂ ਆਪਣੇ ਉੱਪਰ ਦਰਜ ਹੋਏ ਪਰਚੇ ਨੂੰ ਸਿਆਸਤ ਤੋਂ ਪ੍ਰੇਰਿਤ ਦਸਦੇ ਹੋਏ ਸੂਬੇ ਦੀ ਕਾਂਗਰਸ ਸਰਕਾਰ ਸਾਜਿਸ਼ ਕਰਾਰ ਦਿੱਤਾ ਹੈ ।

ਲੰਗਾਹ ਦਾ ਕਹਿਣਾ ਹੈ ਕਿ ਜਦੋਂ ਤੋਂ ਸੂਬੇ ਵਿੱਚ ਕਾਂਗਰਸ ਸਰਕਾਰ ਬਣੀ ਹੈ ਉਦੋਂ ਤੋਂ ਹੀ ਉਹਨਾਂ ਦੇ ਵਰਕਰਾਂ ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਨੇ ਜਿਸ ਬਾਬਤ ਉਹ ਪਿਛਲੇ ਦਿਨੀਂ ਪੰਜਾਬ ਦੇ ਡੀਜੀਪੀ ਨੂੰ ਵੀ ਮਿਲੇ ਸਨ, ਤੇ ਹੁਣ ਗੁਰਦਾਸਪੁਰ ਲੋਕ ਸਭਾ ਦੀ ਜਿਮਨੀ ਚੋਣ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਬੌਖਲਾਹਟ ਵਿੱਚ ਉਹਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ । ਲੰਗਾਹ ਨੇ ਕਿਹਾ ਕਿ ਉਹ ਨੈਤਿਕਤਾ ਦੇ ਅਧਾਰ ਤੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੇ ਸ਼ੋਮਣੀ ਕਮੇਟੀ ਦੀ ਮੈਂਬਰੀ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫਾ ਦੇ ਰਹੇ ਹਨ ਅਤੇ ਨਿਆਂਇਕ ਪ੍ਰਕਿਰਿਆ ਤੇ ਉਹਨਾਂ ਨੂੰ ਪੂਰਾ ਭਰੋਸਾ ਹੈ ।

Source: http://www.babushahi.in/full-news.php?id=45860


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top