Share on Facebook

Main News Page

ਗਿਆਨੀ ਇਕਬਾਲ ਸਿੰਘ ਵਲੋਂ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਤਰੀਕ ਬਦਲਣ ਸਬੰਧੀ ਪ੍ਰੋ: ਬਡੂੰਗਰ ਦੇ ਬਿਆਨ 'ਤੇ ਤਿੱਖਾ ਪ੍ਰਤੀਕਰਮ

ਅੰਮਿ੍ਤਸਰ, 7 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬੰਡੂਗਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਇਸ ਵਾਰ ਪੋਹ ਸੁਦੀ ਸਤਵੀਂ (25 ਦਸੰਬਰ) ਦੀ ਥਾਂ ਪੰਜ ਜਨਵਰੀ ਨੂੰ ਮਨਾਏ ਜਾਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਪਹੁੰਚ ਕਰਨ ਸਬੰਧੀ ਦਿੱਤੇ ਗਏ ਬਿਆਨ 'ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਨੇ ਕਿਹਾ ਹੈ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਹਰ ਸਾਲ ਪੋਹ ਸੁਦੀ ਸੱਤਵੀਂ ਵਾਲੇ ਦਿਨ ਹੀ ਮਨਾਇਆ ਜਾਂਦਾ ਹੈ ਤੇ ਇਸ ਦੀ ਤਰੀਕ ਬਦਲਣ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ ।

ਗਿਆਨੀ ਇਕਬਾਲ ਸਿੰਘ ਨੇ ਕਿਹਾ ਕਿ ਪ੍ਰੋ. ਬਡੂੰਗਰ ਨੇ ਜੋ ਪ੍ਰਕਾਸ਼ ਪੁਰਬ ਪੰਜ ਜਨਵਰੀ ਨੂੰ ਮਨਾਉਣ ਦੀ ਗੱਲ ਕੀਤੀ ਹੈ, ਪੂਰੀ ਤਰ੍ਹਾਂ ਗਲਤ ਹੈ । ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕੋਈ ਅਧਿਕਾਰ ਨਹੀਂ ਹੈ ਕਿ ਪ੍ਰਕਾਸ਼ ਪੁਰਬ ਦੀ ਤਰੀਕ 'ਚ ਫ਼ੇਰਬਦਲ ਕੀਤਾ ਜਾਵੇ ।

ਉਨ੍ਹਾਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਦੇ ਪ੍ਰਸਤਾਵ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਹੀ ਮਨਾਇਆ ਜਾਵੇਗਾ ਤੇ ਇਸ ਸਬੰਧੀ ਗੁ: ਕਮੇਟੀ ਤੇ ਪ੍ਰਸ਼ਾਸਨ ਵਲੋਂ ਸੰਗਤ ਦੀ ਆਮਦ ਲਈ 50 ਏਕੜ 'ਚ ਟੈਂਟ ਸਿਟੀ ਬਣਾਈ ਜਾ ਰਹੀ ਹੈ ਤੇ ਸੰਗਤਾਂ ਲਈ ਹੋਰ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ।

ਇਥੇ ਇਹ ਵਰਨਣਯੋਗ ਹੈ ਕਿ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਪੂਰੀ ਤਰ੍ਹਾਂ ਲਾਗੂ ਨਾ ਕੀਤੇ ਜਾਣ ਕਾਰਣ ਗੁਰੂ ਸਾਹਿਬਾਨ ਨਾਲ ਸਬੰਧਿਤ ਕਈ ਦਿਹਾੜੇ ਮਨਾਉਣ ਮੌਕੇ ਸੰਗਤਾਂ 'ਚ ਅਕਸਰ ਦੁਬਿਧਾ ਪੈਦਾ ਹੋ ਰਹੀ ਹੈ । ਇਸ ਵਾਰ ਬਿਕਰਮੀ ਕੈਲੰਡਰ ਅਨੁਸਾਰ ਜਿਥੇ 25 ਦਸੰਬਰ ਨੂੰ ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਹੈ, ਉਥੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਵੀ ਉਨ੍ਹੀਂ ਦਿਨੀਂ ਹੀ ਹਨ ।


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top