Share on Facebook

Main News Page

ਹਰਵਿੰਦਰ ਸਿੰਘ ਸਰਨਾ ਦੀ ਅਗਵਾਈ 'ਚ ਬਣੀ ਤਖ਼ਤ ਪਟਨਾ ਸਾਹਿਬ ਦੀ ਕਮੇਟੀ 'ਤੇ ਅਦਾਲਤ ਵਲੋਂ ਰੋਕ

ਜਗਰਾਉਂ, 7 ਨਵੰਬਰ (ਜੋਗਿੰਦਰ ਸਿੰਘ)- ਤਖ਼ਤ ਸ੍ਰੀ ਪਟਨਾ ਸਾਹਿਬ ਦੀ ਨਵੀਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਦੀ ਚੋਣ 'ਤੇ ਅੱਜ ਪਟਨਾ (ਬਿਹਾਰ) ਦੀ ਜ਼ਿਲ੍ਹਾ ਸ਼ੈਸ਼ਨ ਅਦਾਲਤ ਵਲੋਂ ਰੋਕ ਲਗਾਉਂਦਿਆਂ ਜਥੇ. ਅਵਤਾਰ ਸਿੰਘ ਦੀ ਅਗਵਾਈ 'ਚ ਬਣੀ ਪਹਿਲੀ ਕਮੇਟੀ ਨੂੰ ਹੀ ਬਹਾਲ ਕਰ ਦਿੱਤਾ ਹੈ । ਇਹ ਫ਼ੈਸਲਾ ਅੱਜ ਪਟਨਾ ਦੇ ਜੱਜ ਸ੍ਰੀ ਕੇ.ਕੇ. ਤਿ੍ਪਾਠੀ ਵਲੋਂ ਇਕ ਸਿੱਖ ਸ਼ਰਧਾਲੂ ਅਮਰਜੀਤ ਸਿੰਘ ਸੰਮੀ ਵਲੋਂ ਪਾਈ ਰਿੱਟ 'ਤੇ ਲਿਆ ਗਿਆ ਹੈ, ਜਿਨ੍ਹਾਂ ਵਲੋਂ ਚੋਣ ਤਖ਼ਤ ਸਾਹਿਬ ਦੀ ਮਰਿਯਾਦਾ ਤੇ ਸੰਵਿਧਾਨ ਅਨੁਸਾਰ ਨਾ ਹੋਣ ਦਾ ਮੁੱਦਾ ਉਠਾਇਆ ਗਿਆ ਸੀ । ਇਥੇ ਜ਼ਿਕਰਯੋਗ ਹੈ ਕਿ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ 'ਚ ਉਥੋਂ ਦਾ ਜ਼ਿਲ੍ਹਾ ਸੈਸ਼ਨ ਜੱਜ ਕਸਟੋਡੀਅਨ ਵਜੋਂ ਵੀ ਸੇਵਾਵਾਂ ਨਿਭਾਉਂਦਾ ਹੈ, ਜਿਨ੍ਹਾਂ ਵਲੋਂ ਹੀ ਅੱਜ ਇਹ ਫ਼ੈਸਲਾ ਲਿਆ ਗਿਆ ।

ਇਹ ਫ਼ੈਸਲਾ ਆਉਣ ਤੋਂ ਬਾਅਦ ਹੁਣ ਅੱਗੇ ਆ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਸ਼ਤਾਬਦੀ ਸਮਾਗਮਾਂ ਦੇ ਸਮਾਪਤੀ ਸਮਾਰੋਹ ਵੀ ਪੁਰਾਣੀ ਕਮੇਟੀ ਦੀ ਅਗਵਾਈ 'ਚ ਹੋਣਗੇ । ਇਸ ਚੋਣ ਖਿਲਾਫ਼ ਅਦਾਲਤ 'ਚ ਜਾਣ ਵਾਲੇ ਅਮਰਜੀਤ ਸਿੰਘ ਸੰਮੀ ਦਾ ਕਹਿਣਾ ਹੈ ਕਿ ਉਹ ਹਮੇਸ਼ਾਂ ਇਥੋਂ ਦੀ ਮਰਿਯਾਦਾ ਤੇ ਸਿਧਾਂਤ 'ਤੇ ਪਹਿਰਾ ਦਿੰਦੇ ਆ ਰਹੇ ਹਨ । ਇਸੇ ਦੌਰਾਨ ਹੀ ਅੱਜ ਨਵੀਂ ਕਮੇਟੀ ਵਿਰੁੱਧ ਅਦਾਲਤ ਵਲੋਂ ਫ਼ੈਸਲਾ ਆਉਣ ਤੋਂ ਬਾਅਦ ਸ. ਹਰਵਿੰਦਰ ਸਿੰਘ ਸਰਨਾ ਨਾਲ ਸਬੰਧਿਤ ਕਮੇਟੀ ਦੇ ਜਨਰਲ ਸਕੱਤਰ ਬਣੇ ਚਰਨਜੀਤ ਸਿੰਘ ਚੰਨੀ ਵਲੋਂ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਦਫ਼ਤਰ ਦੀਆਂ ਚਾਬੀਆਂ ਪੁਰਾਣੀ ਕਮੇਟੀ ਦੇ ਹਵਾਲੇ ਕਰ ਦਿੱਤੀਆਂ ਹਨ, ਜਿਸ ਦੀ ਪੁਸ਼ਟੀ ਪੁਰਾਣੀ ਕਮੇਟੀ ਦੇ ਜਨਰਲ ਸਕੱਤਰ ਸੁਰਜਿੰਦਰ ਸਿੰਘ ਨੇ ਕੀਤੀ ।


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top