Share on Facebook

Main News Page

ਇਹ ਪੱਪੂ ਹਨ ਅਸਲੀ ਹਰਾਮਖੋਰ... ਜਾਹਿਲੋ!! ਜਿਹੜਾ ਨਾਲ ਬੈਠਾ ਪੱਪੂ ਇਕਬਾਲ ਪਟਨੇ ਵਾਲਾ ਇਹ ਕੌਣ ਹੁੰਦਾ ਇਤਿਹਾਸ ਜਾਂ ਗੁਰਬਾਣੀ ਦੀ ਗੱਲ ਕਰਣ ਵਾਲਾ, ਜਿਹੜਾ ਆਪ ਗੁਰਬਾਣੀ ਤੇ ਇਤਿਹਾਸ ਨੂੰ ਗ਼ਲਤ ਰੰਗਤ ਦਿੰਦਾ, ਸਾਹਿਬਜ਼ਾਦਿਆਂ ਨੂੰ ਹਿੰਦੂ ਅਵਤਾਰਾਂ ਦਾ ਰੂਪ ਦਸਦਾ.... ਗੁਰੂ ਗ੍ਰੰਥ ਸਾਹਿਬ ਦੇ ਤੱਲ ਅਖੌਤੀ ਦਸਮ ਗ੍ਰੰਥ ਦਾ ਹਨੇਰਾ ਕਰਦਾ, ਟੱਲੀਆਂ, ਦੀਵੇ ਜਗਾ ਕੇ ਆਰਤੀ ਕਰਦਾ ਤੇ ਪੱਪੂ ਗੁਰਬਚਨ ਨਾਲ ਖੜਾ ਹੁੰਦਾ.... ਬੇਵਕੂਫੋ ਹੁਣ ਤੁਹਾਡੀ ਕੋਈ ਨਹੀਂ ਮੰਨਦਾ, ਸਿਵਾਏ ਧੂਤਿਆਂ ਦੇ.... ਆਪਣੀ ਬੇਇਜ਼ਤੀ ਆਪ ਹੀ ਨਾ ਕਰਾਈ ਜਾਇਆ ਕਰੋ!

- ਸੰਪਾਦਕ ਖ਼ਾਲਸਾ ਨਿਊਜ਼


ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਹੀ ਮਨਾਉਣ ਦਾ ਆਦੇਸ਼

Source: Ajit Jalandhar

ਅੰਮ੍ਰਿਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀ ਤਰੀਕ ਨੂੰ ਲੈ ਕੇ ਪੰਥਕ ਹਲਕਿਆਂ 'ਚ ਕੁਝ ਦਿਨਾਂ ਤੋਂ ਚੱਲ ਰਹੀ ਚਰਚਾ ਨੂੰ ਵਿਰਾਮ ਦਿੰਦਿਆਂ ਅੱਜ ਪੰਜ ਸਿੰਘ ਸਾਹਿਬਾਨ ਵਲੋਂ ਇਹ ਪ੍ਰਕਾਸ਼ ਪੁਰਬ ਪਹਿਲਾਂ ਤੋਂ ਨਿਰਧਾਰਤ ਤਰੀਕ ਪੋਹ ਸੁਦੀ 7ਵੀਂ ਮੁਤਾਬਿਕ, 25 ਦਸੰਬਰ ਨੂੰ ਹੀ ਮਨਾਉਣ ਦਾ ਆਦੇਸ਼ ਸਿੱਖ ਪੰਥ ਨੂੰ ਜਾਰੀ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਸਵੇਰੇ ਪੰਜ ਸਿੰਘ ਸਾਹਿਬਾਨ ਵਲੋਂ ਉਕਤ ਫ਼ੈਸਲੇ ਤੋਂ ਇਲਾਵਾ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਾ ਮਾਮਲੇ ਅਤੇ ਹੋਰ ਮਾਮਲਿਆਂ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ।

ਇਕੱਤਰਤਾ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਸ਼ਾਮਿਲ ਹੋਏ। ਉਪਰੰਤ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਇਕੱਤਰਤਾ ਦੌਰਾਨ ਲਏ ਗਏ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਸਮੂਹ ਸਿੱਖ ਸੰਗਤ ਨੂੰ ਆਦੇਸ਼ ਦਿੱਤਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੋਹ ਸੁਦੀ 7ਵੀਂ 25 ਦਸੰਬਰ ਨੂੰ ਹੀ ਮਨਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਦਾ ਸ਼ੁਕਰਾਨਾ ਦਿਵਸ ਅਤੇ 351ਵਾਂ ਪ੍ਰਕਾਸ਼ ਪੁਰਬ ਸੰਗਤ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਮਨਾਇਆ ਜਾ ਰਿਹਾ ਹੈ, ਜੋ ਕਿ ਇਸ ਵਾਰ 25 ਦਸੰਬਰ ਨੂੰ ਆ ਰਿਹਾ ਹੈ, ਨੂੰ ਹੀ ਮਨਾਇਆ ਜਾਵੇ। ਉਨ੍ਹਾਂ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਸਹਿਯੋਗ ਦੇਣ ਅਤੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ ਮਨਾਉਣ ਲਈ ਵਿਸ਼ੇਸ਼ ਪ੍ਰਬੰਧ ਕਰਨ ਦੇ ਆਦੇਸ਼ ਦਿੱਤੀ।

ਕੈਨੇਡਾ ਸਰਕਾਰ ਦਾ ਧੰਨਵਾਦ
ਇਸ ਦੌਰਾਨ ਸਿੰਘ ਸਾਹਿਬਾਨ ਵਲੋਂ ਇਕੱਤਰਤਾ 'ਚ ਕੈਨੇਡਾ 'ਚ ਹਵਾਈ ਉਡਾਣਾਂ ਦੌਰਾਨ ਸਿੱਖਾਂ ਨੂੰ ਸ੍ਰੀ ਸਾਹਿਬ (ਕਿਰਪਾਨ) ਪਹਿਨਣ ਸਬੰਧੀ ਮਿਲੀ ਇਜਾਜ਼ਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਿੱਥੇ ਉੱਥੋਂ ਦੀ ਸਰਕਾਰ ਦਾ ਧੰਨਵਾਦ ਕੀਤਾ, ਉੱਥੇ ਸਥਾਨਕ ਸਿੱਖਾਂ ਵਲੋਂ ਨਿਭਾਈ ਕਾਰਵਾਈ ਦੀ ਸ਼ਲਾਘਾ ਕਰਦਿਆਂ ਭਾਰਤ ਸਮੇਤ ਦੂਸਰੇ ਦੇਸ਼ਾਂ ਨੂੰ ਵੀ ਆਪਣੀਆਂ ਕੌਮਾਂਤਰੀ ਉਡਾਣਾਂ ਵਿਚ ਸਿੱਖਾਂ ਨੂੰ ਕਿਰਪਾਨ ਪਹਿਨਣ ਦੀ ਆਗਿਆ ਦੇਣ ਦੀ ਮੰਗ ਕੀਤੀ।

ਸੰਤ ਢੱਡਰੀਆਂ ਵਾਲਾ ਨੂੰ ਤਾੜਨਾ
ਸੰਤ ਰਣਜੀਤ ਸਿੰਘ ਢੱਡਰੀਆਂ ਵਾਲਾ ਨੂੰ ਤਾੜਨਾ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਸਿੱਖ ਕੌਮ ਦਾ ਵਿਲੱਖਣ ਇਤਿਹਾਸ ਹੈ, ਪ੍ਰੰਤੂ ਕੁਝ ਲੇਖਕਾਂ ਵਲੋਂ ਬਿਨਾਂ ਖੋਜੇ-ਵਿਚਾਰੇ ਕੁਝ ਅਜਿਹੇ ਸ਼ਬਦ ਇਸ ਵਿਚ ਪਾਏ ਗਏ ਹਨ ਜੋ ਗੁਰਮਤਿ ਦੀ ਕਸਵੱਟੀ 'ਤੇ ਪੂਰੇ ਨਹੀਂ ਉੱਤਰਦੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜ ਸਿੰਘ ਸਾਹਿਬਾਨ ਵਲੋਂ 4 ਅਪ੍ਰੈਲ 2017 ਨੂੰ ਇਕ ਮਤਾ ਪਾਸ ਕੀਤਾ ਗਿਆ ਸੀ ਕਿ ਸ਼੍ਰੋਮਣੀ ਕਮੇਟੀ ਸਿੱਖ ਇਤਿਹਾਸਕਾਰਾਂ ਦੀ ਇਕ ਕਮੇਟੀ ਬਣਾ ਕੇ ਇਤਿਹਾਸ ਨੂੰ ਸੋਧ ਕੇ, ਜੋ ਇਤਿਹਾਸ ਗੁਰਬਾਣੀ ਦੀ ਕਸਵੱਟੀ 'ਤੇ ਪੂਰਾ ਉੱਤਰਦਾ ਹੋਵੇ, ਉਸ ਨੂੰ ਛਪਵਾ ਕੇ ਸੰਗਤ ਨੂੰ ਮੁਹੱਈਆ ਕਰਵਾਏ। ਇਸ ਦੇ ਨਾਲ ਹੀ ਸਮੂਹ ਕਥਾਵਾਚਕਾਂ, ਰਾਗੀਆਂ, ਢਾਡੀਆਂ, ਪ੍ਰਚਾਰਕਾਂ ਅਤੇ ਕਵੀਸ਼ਰਾਂ ਨੂੰ ਵੀ ਹਦਾਇਤ ਕੀਤੀ ਗਈ ਕਿ ਸਟੇਜ 'ਤੇ ਕੋਈ ਵੀ ਅਜਿਹੀ ਗੱਲ ਨਾ ਕੀਤੀ ਜਾਵੇ ਜਿਸ ਨਾਲ ਸੰਗਤ 'ਚ ਦੁਬਿਧਾ ਪੈਦਾ ਹੁੰਦੀ ਹੋਵੇ। ਪ੍ਰੰਤੂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵਲੋਂ ਗੁਰ-ਇਤਿਹਾਸ ਸਬੰਧੀ ਸਟੇਜਾਂ 'ਤੇ ਜੋ ਪ੍ਰਚਾਰ ਕੀਤਾ ਗਿਆ, ਉਸ 'ਤੇ ਸੰਗਤ ਨੇ ਕਾਫ਼ੀ ਇਤਰਾਜ਼ ਕੀਤਾ ਹੈ। ਉਨ੍ਹਾਂ ਕਿਹਾ ਜਿਨ੍ਹਾਂ ਵਿਸ਼ਿਆਂ 'ਤੇ ਸੰਗਤ ਨੂੰ ਇਤਰਾਜ਼ ਹੈ ਉਹ ਸੀਡੀਆਂ ਭਾਈ ਢੱਡਰੀਆਂ ਵਾਲੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ, ਤਾਂ ਕਿ ਉਨ੍ਹਾਂ ਦੀ ਪੜਚੋਲ ਸਬ-ਕਮੇਟੀ ਵਲੋਂ ਕੀਤੀ ਜਾਵੇ। ਉਨ੍ਹਾਂ ਤਾੜਨਾ ਕੀਤੀ ਕਿ ਜੇਕਰ ਕਿਸੇ ਦੇ ਪ੍ਰਚਾਰ 'ਚ ਕੋਈ ਇਤਰਾਜ਼ਯੋਗ ਗੱਲ ਪਾਈ ਗਈ, ਤਾਂ ਉਸ ਵਿਰੁੱਧ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਾਨਲੇਵਾ ਸਟੰਟ ਨਾ ਕਰਨ ਦੀ ਹਦਾਇਤ
ਉਨ੍ਹਾਂ ਕਿਹਾ ਕਿ ਗਤਕਾ ਖ਼ਾਲਸਾਈ ਰਵਾਇਤੀ ਖੇਡ ਹੈ, ਜਿਸ ਨੂੰ ਦੇਖ ਕੇ ਸੰਗਤ ਅਤੇ ਬੱਚੇ-ਬੱਚੀਆਂ ਵਿਚ ਉਤਸ਼ਾਹ ਆਉਂਦਾ ਹੈ। ਪਰ ਪਿਛਲੇ ਕੁਝ ਸਮੇਂ ਤੋਂ ਇਸ ਵਿਚ ਸਟੰਟਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨਾਲ ਜਾਨਾਂ ਵੀ ਗਈਆਂ ਹਨ। ਉਨ੍ਹਾਂ ਸਮੂਹ ਗਤਕਾ ਸੰਸਥਾਵਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਕੋਈ ਵੀ ਅਜਿਹੇ ਸਟੰਟ ਨਾ ਕੀਤੇ ਜਾਣ ਜਿਸ ਨਾਲ ਜਾਨੀ ਨੁਕਸਾਨ ਹੋਵੇ।

ਉਪਾਧੀਆਂ ਦੇਣ ਦਾ ਐਲਾਨ
ਸਿੰਘ ਸਾਹਿਬਾਨ ਵਲੋਂ ਬਾਬਾ ਬਲਬੀਰ ਸਿੰਘ ਮੁਖੀ 96 ਕਰੋੜੀ ਬੁੱਢਾ ਦਲ ਨੂੰ 'ਸ਼੍ਰੋਮਣੀ ਸੇਵਾ ਰਤਨ' ਅਤੇ ਭਾਈ ਜਸਵੰਤ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੂੰ 'ਸ਼੍ਰੋਮਣੀ ਰਾਗੀ' ਦੀ ਉਪਾਧੀ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 29 ਨਵੰਬਰ ਨੂੰ ਸਨਮਾਨਿਤ ਕਰਨ ਦਾ ਵੀ ਐਲਾਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਵਲੋਂ ਰਾਸ਼ਟਰੀ ਸਿੱਖ ਸੰਗਤ ਵਲੋਂ ਸਿੰਘ ਸਾਹਿਬਾਨ ਨੂੰ ਲਿਖੇ ਗਏ ਪੱਤਰ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਅਜਿਹਾ ਕੋਈ ਪੱਤਰ ਨਹੀਂ ਮਿਲਿਆ। ਬੀਬੀ ਜਗੀਰ ਕੌਰ ਖ਼ਿਲਾਫ਼ ਮਾਮਲੇ ਦੀ ਸੁਣਵਾਈ ਸਬੰਧੀ ਉਨ੍ਹਾਂ ਕਿਹਾ ਕਿ ਇਸ ਬਾਰੇ ਬਾਅਦ 'ਚ ਵਿਚਾਰ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਵਲੋਂ ਬੀਤੇ ਦਿਨੀਂ ਮੁਤਵਾਜ਼ੀ ਜਥੇਦਾਰਾਂ ਨੂੰ ਤਲਬ ਕਰਨ ਸਬੰਧੀ ਦਿੱਤੀ ਸ਼ਿਕਾਇਤ ਬਾਰੇ ਵੀ ਅੱਜ ਸਿੰਘ ਸਾਹਿਬਾਨ ਵਲੋਂ ਕੋਈ ਵਿਚਾਰ ਨਹੀਂ ਕੀਤੀ ਗਈ।


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top