Share on Facebook

Main News Page

ਅਸ਼ਲੀਲ ਵੀਡੀਓ ਮਾਮਲਾ : ਚਰਨਜੀਤ ਸਿੰਘ ਚੱਢਾ ਦੇ ਬੇਟੇ ਇੰਦਰਪ੍ਰੀਤ ਨੇ ਕੀਤੀ ਖੁਦਕੁਸ਼ੀ
03 ਜਨਵਰੀ 2018

ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਅੱਜ ਉਨ੍ਹਾਂ ਦੇ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਨੇ ਆਪਣੇ ਆਪ ਨੂੰ ਗੋਲੀ ਮਾਰ ਖੁਦਕੁਸ਼ੀ ਕਰ ਲਈ ਹੈ।

ਚਰਨਜੀਤ ਚੱਢਾ ਦੀ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਕਾਫੀ ਤੂਲ ਫਡ਼ਿਆ ਹੋਇਆ ਹੈ। ਇਸੇ ਮਾਮਲੇ ‘ਚ ਬੀਤੇ ਦਿਨ ਪੀਡ਼ਤ ਮਹਿਲਾ ਵੱਲੋਂ ਬਿਆਨ ਦਰਜ ਕਰਵਾਏ ਗਏ ਸਨ ਅਤੇ ਉਸਨੇ ਚਰਨਜੀਤ ਚੱਢਾ ‘ਤੇ ਜ਼ਬਰਦਸਤੀ ਦੇ ਦੋਸ਼ ਲਗਾਏ ਸਨ। ਪਰ ਹੁਣ ਮਾਮਲੇ ਵਿਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਵਲੋਂ ਅੱਜ ਨਮੋਸ਼ੀ ਕਾਰਨ ਸਿਰ ‘ਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਗਈ ਹੈ।

ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਚਰਨਜੀਤ ਸਿੰਘ ਚੱਢਾ ਨੂੰ ਤਲਬ ਕਰ ਲਿਆ ਸੀ। ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਵਿੱਚ ਚਰਨਜੀਤ ਸਿੰਘ ਚੱਢਾ ਨੂੰ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਗਿਆ ਸੀ। ਇਸ ਤੋਂ ਇਲਾਵਾ ਚਰਨਜੀਤ ਸਿੰਘ ਚੱਢਾ ਦੇ ਸਾਰੇ ਅਹੁਦਿਆਂ ਉਤੇ ਰੋਕ ਲਗਾਉਣ ਦਾ ਵੀ ਆਦੇਸ਼ ਜਾਰੀ ਕੀਤਾ ਗਿਆ ਸਨ।

ਜਿੱਥੇ ਸਿੱਖ ਕੌਮ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਥੇ ਪੁਲਿਸ ਵੱਲੋਂ ਉਸ ਅਸ਼ਲੀਲ ਵੀਡੀਓ ਨੂੰ ਸੋਸ਼ਲ ਮੀਡੀਆ ‘ਚ ਵਾਇਰਲ ਕਰਨ ਦੀ ਧਮਕੀ ਦੇ ਕੇ ਬਲੈਕਮੇਲ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ ਚੋਥੇ ਦੋਸ਼ੀ ਗੁਰਸੇਵਕ ਸਿੰਘ ਨੂੰ ਡਿਊਟੀ ਮੈਜਿਸਟਰੇਟ ਅਰੁਣ ਸ਼ੋਰੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੇ ਪੁਲਸ ਨੇ ਤਿੰਨ ਦਿਨਾਂ ਦਾ ਪੁਲਸ ਰਿਮਾਂਡ ਮੰਗਿਆ ਸੀ।

ਪਰ ਅਦਾਲਤ ਨੇ ਉਸਨੂੰ ਇਕ ਦਿਨ ਦਾ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ ਤਾਂ ਜੋ ਪੁਲਿਸ ਉਸ ਕੋਲੋਂ ਮਾਮਲੇ ਦੀ ਜਾਂਚ ਕਰ ਸਕੇ। ਵੀਡੀਓ ‘ਤੇ ਹੁਣ ਸਿਆਸਤ ਵੀ ਹੋ ਸਕਦੀ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਵੀਡੀਓ ਵਿਚ ਜਿਸ ਔਰਤ ਨਾਲ ਚੱਢਾ ਨੂੰ ਅਸ਼ਲੀਲ ਹਰਕਤਾਂ ਕਰਦੇ ਹੋਏ ਦੇਖਿਆ ਗਿਆ ਸੀ, ਕਿਸੇ ਸਮੇਂ ਚੱਢਾ ਨੇ ਉਸ ਔਰਤ ਕੋਲੋਂ ਰੱਖਡ਼ੀ ਬੰਨ੍ਹਵਾਈ ਸੀ। ਇਹੀ ਨਹੀਂ ਸ਼ਗਨ ਵਜੋਂ ਚੱਢਾ ਆਪਣੀ ਧਰਮ ਦੀ ਭੈਣ ਨੂੰ 500 ਰੁਪਏ ਵੀ ਦਿੱਤੇ ਸਨ ਪਰ ਉੱਧਰ ਚਰਨਜੀਤ ਸਿੰਘ ਚੱਢਾ ਨੇ ਇਸ ਵੀਡੀਓ ਨੂੰ ਆਪਣੇ ਖਿ਼ਲਾਫ਼ ਇੱਕ ਸਾਜਿਸ਼ ਕਰਾਰ ਦਿੱਤਾ ਹੈ।

ਚਰਨਜੀਤ ਸਿੰਘ ਚੱਢਾ ਦੀਆਂ ਉਸ ਔਰਤ ਨਾਲ ਰੱਖੜੀ ਬੰਨ੍ਹਦੇ ਹੋਏ ਤਸਵੀਰਾਂ ਵੀ ਜਾਰੀ ਹੋਈਆਂ ਸਨ। ਰੱਖੜੀ ਦਾ ਧਾਗਾ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਹੁੰਦਾ ਹੈ। ਭਰਾ ਅਤੇ ਭੈਣ ਦਾ ਰਿਸ਼ਤਾ ਬਹੁਤ ਹੀ ਪਵਿੱਤਰ ਮੰਨਿਆ ਜਾਂਦਾ ਹੈ, ਉਹ ਭਾਵੇਂ ਸਗੀ ਭੈਣ ਹੋਵੇ ਜਾਂ ਧਰਮ ਦੀ ਭੈਣ ਹੋਵੇ, ਪਰ ਚੱਢਾ ਨੇ ਇਸ ਪਵਿੱਤਰ ਰਿਸ਼ਤੇ ਨੂੰ ਵੀ ਤਾਰ-ਤਾਰ ਕਰ ਦਿੱਤਾ। ਚੱਢਾ ਤੋਂ ਪਹਿਲਾਂ ਇੱਕ ਸੀਨੀਅਰ ਅਕਾਲੀ ਨੇਤਾ ਦੀ ਅਸ਼ਲੀਲ ਵੀਡੀਓ ਨੇ ਸਿੱਖਾਂ ਕਾਫ਼ੀ ਸ਼ਰਮਸਾਰ ਕੀਤਾ ਸੀ।


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸਚ ਬੋਲਣ ਅਤੇ ਸਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top